by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 72 ਪ੍ਰਿੰਸੀਪਲਾਂ ਦੇ ਤੀਜੇ ਤੇ ਚੋਥੇ ਬੈਚ ਨੂੰ ਚੰਡੀਗੜ੍ਹ ਤੋਂ ਰਵਾਨਾ ਕੀਤਾ ਹੈ। CM ਮਾਨ ਦੇ ਨਾਲ ਇਸ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਮੌਜੂਦ ਸਨ। ਦੱਸਿਆ ਜਾ ਰਿਹਾ ਸੂਬੇ ਭਰ ਵਿਚੋਂ 72 ਪ੍ਰਿੰਸੀਪਲਾਂ ਦੀ ਸੂਚੀ ਜਾਰੀ ਕੀਤੀ ਗਈ। ਜਿਸ 'ਚ ਅੰਮ੍ਰਿਤਸਰ ਦੇ 7 ਪ੍ਰਿੰਸੀਪਲ ਸ਼ਾਮਲ ਹਨ। ਇਹ ਪ੍ਰਿੰਸੀਪਲਾਂ24 ਜੁਲਾਈ ਤੋਂ 28 ਜੁਲਾਈ ਤੱਕ ਲਈ ਸਿੰਗਾਪੁਰ 'ਚ ਸਿਖਲਾਈ ਪ੍ਰਾਪਤ ਕਰਨਗੇ। ਅੰਮਿਤਸਰ ਤੋਂ ਰਵਾਨਾ ਹੋਣ ਵਾਲੇ ਪ੍ਰਿੰਸੀਪਲਾਂ 'ਚ ਵਰੁਣ ਕੁਮਾਰ ,ਦੀਪਕ, ਦਸੌਂਧਾ ਸਿੰਘ ,ਦੀਪਕ ਕੁਮਾਰ ,ਰਾਜੀਵ ਕੁਮਾਰ ,ਸੋਨੀਆ ਰੰਧਾਵਾ ,ਅਨੂ ਬੇਦੀ ਸ਼ਾਮਲ ਹਨ ।ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ CM ਮਾਨ ਵਲੋਂ ਪ੍ਰਿੰਸੀਪਲਾਂ ਦੇ ਪਹਿਲੇ ਤੇ ਦੂਜੇ ਬੈਚ ਨੂੰ ਸਿੰਗਾਪੁਰ ਭੇਜਿਆ ਗਿਆ ਸੀ