ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ASI ਦੇ ਮੁੰਡੇ ਨੇ ਪਿਆਰ ਵਿੱਚ ਨਿਰਾਸ਼ ਹੋ ਕੇ ਕੁੜੀ ਨੂੰ ਗੋਲੀ ਮਾਰ ਦਿੱਤੀ। ਮੌਕੇ 'ਤੇ ਜਖ਼ਮੀ ਹਾਲਤ ਵਿੱਚ ਕੁੜੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਪਰਿਵਾਰਿਕ ਮੈਬਰਾਂ ਨੇ ਇਸ ਘਟਨਾ ਦੀ ਸੂਚਨਾ ਮੌਕੇ 'ਤੇ ਪੁਲਿਸ ਨੂੰ ਦਿੱਤੀ। ਪੁਲਿਸ ਵਲੋਂ ਮਾਮਲਾ ਦਰਜ਼ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ । ਦੱਸਿਆ ਜਾ ਰਿਹਾ ਇਹ ਘਟਨਾ ਅੰਮ੍ਰਿਤਸਰ ਦੀ ਫਰੈਡਜ਼ ਕਾਲੋਨੀ 'ਚ ਵਾਪਰੀ । ਕਾਲੋਨੀ ਵਿੱਚ ਰਹਿਣ ਵਾਲੀ ਅਮੋਲਦੀਪ ਕੌਰ ਘਰ ਦੇ ਬਾਹਰ ਖੜ੍ਹੀ ਸੀ, ਉਦੋਂ 2 ਨੌਜਵਾਨ ਮੋਟਰਸਾਈਕਲ 'ਤੇ ਆਏ ਤੇ ਕੁੜੀ ਦੇ ਗੋਲੀਆਂ ਮਾਰ ਕੇ ਫਰਾਰ ਹੋ ਗਏ ।
ਮੌਕੇ 'ਤੇ ਪਰਿਵਾਰਿਕ ਮੈਬਰਾਂ ਨੇ ਕੁੜੀ ਨੂੰ ਹਸਪਤਾਲ ਦਾਖ਼ਲ ਕਰਵਾਇਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਅਮੋਲਦੀਪ ਦੇ ਦਾਦਾ ਨੇ ਕਿਹਾ ਕਿ ਪਹਿਲਾਂ ਦੋਸ਼ੀ ਤੇ ਉਸ ਦੀ ਪੋਤੀ ਵਿਚਾਲੇ ਦੋਸਤੀ ਦੀ ਪਰ ਦੋਸ਼ੀ ਦੀਆਂ ਹਰਕਤਾਂ ਦੇਖ ਕੇ ਕੁੜੀ ਪਿੱਛੇ ਹੱਟ ਗਈ। ਕਈ ਵਾਰ ਦੋਸ਼ੀ ਖ਼ਿਲਾਫ਼ ਮਾਮਲਾ ਵੀ ਦਰਜ਼ ਕਰਵਾਇਆ ਗਿਆ ਪਰ ਇਹ ਵਾਰ -ਵਾਰ ਤੰਗ ਪ੍ਰੇਸ਼ਾਨ ਕਰ ਰਿਹਾ ਸੀ। ਇੱਕ ਵਾਰ ASI ਤੇ ਉਸ ਦੇ ਮੁੰਡੇ ਨੇ ਥਾਣੇ ਵਿੱਚ ਮੁਆਫੀ ਵੀ ਮੰਗਣ ਗਏ ਸੀ । ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।