by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੱਧ ਪ੍ਰਦੇਸ਼ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ 25 ਸਾਲਾਂ ਨੌਜਵਾਨ ਜਸਵੀਰ ਸਿੰਘ ਦੀ ਕੰਬਾਈਨ ਤੋਂ ਡਿੱਗਣ ਕਾਰਨ ਦਰਦਨਾਕ ਮੌਤ ਹੋ ਗਈ। ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤ ਸੀ ਤੇ 2 ਬੱਚਿਆਂ ਦਾ ਪਿਤਾ ਸੀ। ਦੱਸਿਆ ਜਾ ਰਿਹਾ ਰੇਟਗੜ੍ਹ ਦਾ ਰਹਿਣ ਵਾਲਾ ਜਸਵੀਰ ਸਿੰਘ, ਜੋ ਮੱਧ ਪ੍ਰਦੇਸ਼ ਦੇ ਪਿੰਡ ਬਰੇਲੀ ਵਿਖੇ ਪਹੁੰਚ ਕੇ ਕੰਬਾਈਨ 'ਤੇ ਡਰਾਈਵਰੀ ਦਾ ਕੰਮ ਕਰਦਾ ਸੀ ਤੇ ਕੁਝ ਦਿਨ ਪਹਿਲਾਂ ਹੀ ਉੱਥੇ ਗਿਆ ਸੀ। ਦੇਰ ਰਾਤ ਅਚਾਨਕ ਕੰਬਾਈਨ ਤੋਂ ਹੇਠਾਂ ਡਿੱਗ ਗਿਆ। ਜਖ਼ਮੀ ਹਾਲਤ ਵਿੱਚ ਜਸਵੀਰ ਸਿੰਘ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ, ਉੱਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ । ਮ੍ਰਿਤਕ ਦੇ ਪਿਤਾ ਹਰਦਿਆਲ ਸਿੰਘ ਨੇ ਦੱਸਿਆ ਕਿ ਜਸਵੀਰ ਸਿੰਘ ਦਾ ਅੱਜ ਪਿੰਡ ਵਿੱਚ ਹੀ ਅੰਤਿਮ ਸੰਸਕਾਰ ਕੀਤਾ ਜਾਵੇਗਾ। ਇਸ ਘਟਨਾ ਨਾਲ ਪਰਿਵਾਰਿਕ ਮੈਬਰਾਂ ਦਾ ਰੋ- ਰੋ ਬੁਰਾ ਹਾਲ ਹੈ, ਜਦਕਿ ਪਿੰਡ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ।