by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਦਾਕਾਰ ਸੰਨੀ ਦਿਓਲ ਦੀ ਆਉਣ ਵਾਲੀ ਫਿਲਮ ਗਦਰ -2 ਵਿਵਾਦਾਂ 'ਚ ਘਿਰ ਗਈ ਹੈ। ਦੱਸਿਆ ਜਾ ਰਿਹਾ SGPC ਨੇ ਫਿਲਮ ਦੇ ਇੱਕ ਸੀਨ 'ਤੇ ਇਤਰਾਜ਼ ਜਤਾਇਆ ਹੈ। SGPC ਵਲੋਂ ਫਿਲਮ ਦੇ ਨਿਰਦੇਸ਼ਕ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਫਿਲਮ 'ਚ ਇੱਕ ਸੀਨ ਗੁਰੂਦੁਆਰੇ ਵਿੱਚ ਸ਼ੂਟ ਕੀਤਾ ਗਿਆ ਹੈ। ਜਿਸ ਵਿੱਚ ਸੰਨੀ ਦਿਓਲ ਤੇ ਅਮੀਸ਼ਾ ਪਟੇਲ ਇੱਕ ਦੂਜੇ ਨੂੰ ਗਲੇ ਲਗਾਉਂਦੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਪਿੱਛੇ ਇੱਕ ਜਥਾ ਗੱਤਕਾ ਵੀ ਖੇਡ ਰਿਹਾ ਹੈ । ਫਿਲਹਾਲ ਫਿਲਮ ਦੀ ਸ਼ੂਟਿੰਗ ਚੱਲ ਰਹੀ ਹੈ ਤੇ ਸ਼ੂਟਿੰਗ ਦੌਰਾਨ ਇਹ ਸੀਨ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਗਿਆ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਨੇ ਕਿਹਾ ਕਿ ਸਿੱਖ ਹੋਣ ਦੇ ਨਾਤੇ ਸੰਨੀ ਦਿਓਲ ਨੂੰ ਗੁਰੂਦੁਆਰੇ ਅੰਦਰ ਅਜਿਹਾ ਸੀਨ ਸ਼ੂਟ ਨਹੀ ਕਰਨਾ ਚਾਹੀਦਾ ਸੀ ।