CM ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

by vikramsehajpal

ਵੈੱਬ ਡੈਸਕ (ਸਾਹਿਬ) - ਧਮਕੀ ਅਲਕਾਇਦਾ ਦੇ ਨਾਂ 'ਤੇ ਬਿਹਾਰ ਦੇ CMO ਦਫਤਰ ਨੂੰ ਮੇਲ ਕੀਤੀ ਗਈ ਹੈ। ਧਮਕੀ ਭਰੀ ਮੇਲ ਮਿਲਣ ਤੋਂ ਬਾਅਦ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਆਸਪਾਸ ਦੇ ਇਲਾਕਿਆਂ 'ਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਦੱਸ ਦਈਏ ਕਿ ਇਸ ਦੇ ਨਾਲ ਹੀ ਏਟੀਐਸ ਨੇ ਮਾਮਲੇ ਦੀ ਜਾਂਚ ਤੋਂ ਬਾਅਦ ਐਫਆਈਆਰ ਦਰਜ ਕਰ ਲਈ ਹੈ। ਪਟਨਾ ਦੇ ਸਕੱਤਰੇਤ ਥਾਣੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਉਧਰ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।