by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਮ ਆਦਮੀ ਪਾਰਟੀ ਦੇ ਤਿੰਨ ਨੇਤਾਵਾਂ- ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਜੀਵ ਅਰੋੜਾ ਨੇ ਪੰਜਾਬ ਤੋਂ 'ਆਪ' ਦੇ ਰਾਜ ਸਭਾ ਮੈਂਬਰਾਂ ਵਜੋਂ ਸਹੁੰ ਚੁਕੀ। ਉੱਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਸਪੀਕਰ ਐੱਮ. ਵੈਂਕਈਆ ਨਾਇਡੂ ਨੇ 'ਆਪ' ਦੇ ਨਵੇਂ ਚੁਣੇ ਮੈਂਬਰਾਂ ਨੂੰ ਸੰਸਦ ਭਵਨ ਸਥਿਤ ਆਪਣੇ ਕਮਰੇ 'ਚ ਸਹੁੰ ਚੁਕਾਈ।
'ਆਪ' ਦੇ ਸੀਨੀਅਰ ਨੇਤਾ ਹਨ, ਉੱਥੇ ਹੀ ਮਿੱਤਲ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸੰਸਥਾਪਕ ਹਨ, ਜੋ ਸੂਬੇ ਦੀ ਪਹਿਲੀ ਨਿੱਜੀ ਯੂਨੀਵਰਸਿਟੀ ਹੈ। ਮੰਨਿਆ ਜਾਂਦਾ ਹੈ ਕਿ ਚੱਢਾ ਨੇ ਹਾਲ ਹੀ 'ਚ ਸੰਪੰਨ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ 'ਆਪ' ਦੀ ਸ਼ਾਨਦਾਰ ਜਿੱਤ 'ਚ ਅਹਿਮ ਭੂਮਿਕਾ ਨਿਭਾਈ ਸੀ। ਉਹ ਪੰਜਾਬ 'ਚ 'ਆਪ' ਦੇ ਸਿਆਸੀ ਮਾਮਲਿਆਂ ਦੇ ਸਹਿ-ਇੰਚਾਰਜ ਸਨ।