by jaskamal
ਬਿਲਾਵਲੁ ਮਹਲਾ ੧ ॥ ਮੈ ਮਨਿ ਚਾਉ ਘਣਾ ਸਾਚਿ ਵਿਗਾਸੀ ਰਾਮ ॥ ਮੋਹੀ ਪ੍ਰੇਮ ਪਿਰੇ ਪ੍ਰਭਿ ਅਬਿਨਾਸੀ ਰਾਮ ॥ ਅਵਿਗਤੋ ਹਰਿ ਨਾਥੁ ਨਾਥਹ ਤਿਸੈ ਭਾਵੈ ਸੋ ਥੀਐ ॥ ਕਿਰਪਾਲੁ ਸਦਾ ਦਇਆਲੁ ਦਾਤਾ ਜੀਆ ਅੰਦਰਿ ਤੂੰ ਜੀਐ ॥ ਮੈ ਅਵਰੁ ਗਿਆਨੁ ਨ ਧਿਆਨੁ ਪੂਜਾ ਹਰਿ ਨਾਮੁ ਅੰਤਰਿ ਵਸਿ ਰਹੇ ॥
ਅਰਥ: ਹੇ ਸਹੇਲੀਏ! ਅਬਿਨਾਸ਼ੀ ਪਿਆਰੇ ਪ੍ਰਭੂ ਨੇ (ਮੇਰੇ ਮਨ ਨੂੰ ਆਪਣੇ) ਪ੍ਰੇਮ (ਦੀ ਖਿੱਚ ਨਾਲ) ਮਸਤ ਕਰ ਰੱਖਿਆ ਹੈ। ਹੇ ਸਹੇਲੀਏ! ਉਹ ਪਰਮਾਤਮਾ ਇਹਨਾਂ ਅੱਖਾਂ ਨਾਲ ਨਹੀਂ ਦਿੱਸਦਾ, ਪਰ ਉਹ ਪਰਮਾਤਮਾ (ਵੱਡੇ ਵੱਡੇ) ਨਾਥਾਂ ਦਾ (ਭੀ) ਨਾਥ ਹੈ, (ਜਗਤ ਵਿਚ) ਉਹ ਹੀ ਹੁੰਦਾ ਹੈ, ਜੋ ਉਸ ਪਰਮਾਤਮਾ ਨੂੰ ਹੀ ਚੰਗਾ ਲੱਗਦਾ ਹੈ। ਹੇ ਪ੍ਰਭੂ! ਤੂੰ ਮਿਹਰ ਦਾ ਸਮੁੰਦਰ ਹੈਂ, ਤੂੰ ਸਦਾ ਹੀ ਦਇਆ ਦਾ ਸੋਮਾ ਹੈਂ, ਤੂੰ ਹੀ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਸਭ ਜੀਵਾਂ ਦੇ ਅੰਦਰ ਜਿੰਦ ਹੈਂ। ਮਨ ਵਿਚ ਪਰਮਾਤਮਾ ਦਾ ਨਾਮ ਵੱਸ ਰਿਹਾ ਹੈ (ਇਸ ਹਰਿ-ਨਾਮ ਦੇ ਬਰਾਬਰ ਦੀ) ਮੈਨੂੰ ਕੋਈ ਧਰਮ-ਚਰਚਾ, ਕੋਈ ਸਮਾਧੀ, ਕੋਈ ਦੇਵ-ਪੂਜਾ ਨਹੀਂ ਸੁੱਝਦੀ।
More News
Vikram Sehajpal
Vikram Sehajpal
Vikram Sehajpal