by jaskamal
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥
ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧। ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ।
More News
Vikram Sehajpal
Vikram Sehajpal
Vikram Sehajpal