by jaskamal
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਟੋਡੀ ਮਹਲਾ ੪ ਘਰੁ ੧ ॥ ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥ ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ ਹਰਿ ਨੈਨਹੁ ਹਰਿ ਪ੍ਰਭ ਹੇਰਾ ॥
ਅਰਥ:- ਹੇ ਭਾਈ! ਮੇਰਾ ਮਨ ਪਰਮਾਤਮਾ ਦੀ ਯਾਦ ਤੋਂ ਬਿਨਾ ਰਹਿ ਨਹੀਂ ਸਕਦਾ। ਗੁਰੂ (ਜਿਸ ਮਨੁੱਖ ਨੂੰ) ਜਿੰਦ ਦਾ ਪਿਆਰਾ ਪ੍ਰਭੂ ਮਿਲਾ ਦੇਂਦਾ ਹੈ, ਉਸ ਨੂੰ ਸੰਸਾਰ-ਸਮੁੰਦਰ ਵਿਚ ਮੁੜ ਨਹੀਂ ਆਉਣਾ ਪੈਂਦਾ।1। ਰਹਾਉ। ਹੇ ਭਾਈ! ਮੇਰੇ ਹਿਰਦੇ ਵਿਚ ਪ੍ਰਭੂ (ਦੇ ਮਿਲਾਪ) ਦੀ ਤਾਂਘ ਲੱਗੀ ਹੋਈ ਸੀ (ਮੇਰਾ ਜੀ ਕਰਦਾ ਸੀ ਕਿ) ਮੈਂ (ਆਪਣੀਆਂ) ਅੱਖਾਂ ਨਾਲ ਹਰੀ-ਪ੍ਰਭੂ ਨੂੰ ਵੇਖ ਲਵਾਂ। ਦਇਆਲ ਗੁਰੂ ਨੇ ਪਰਮਾਤਮਾ ਦਾ ਨਾਮ ਮੇਰੇ ਹਿਰਦੇ ਵਿਚ ਪੱਕਾ ਕਰ ਦਿੱਤਾ—ਇਹੀ ਹੈ ਹਰੀ-ਪ੍ਰਭੂ (ਨੂੰ ਮਿਲਣ) ਦਾ ਪੱਧਰਾ ਰਸਤਾ।1।
More News
Vikram Sehajpal
Vikram Sehajpal
Vikram Sehajpal