
ਨਵੀਂ ਦਿੱਲੀ(ਦੇਵ ਇੰਦਰਜੀਤ) - ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ 8ਵੇਂ ਗੇੜ ਦੀ ਮੀਟਿੰਗ ਖਤਮ ਹੋ ਚੁੱਕੀ ਹੈ, ਜੋ ਕਿ ਬੇਸਿੱਟਾ ਰਹੀ ਹੈਅਤੇ ਹੁਣ ਅਗਲੀ ਮੀਟਿੰਗ 15 ਜਨਵਰੀ ਨੂੰ ਹੋਏਗੀ। ਕਿਸਾਨ ਖੇਤੀ ਕਾਨੂੰਨ ਖਤਮ ਕਰਾਉਣ ਨੂੰ ਲੈ ਕੇ ਜਿਦ ਤੇ ਹਨ ਜਦੋਂ ਕਿ ਕੇਂਦਰ ਸਰਕਾਰ ਨੇ ਕਾਨੂੰਨ ਰੱਦ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ ਹੈ ਅਤੇ ਕਿਹਾ ਹੈ ਕਿ ਉਹ ਸੋਧਾਂ ਲਈ ਤਿਆਰ ਹਨ।