ਨਵੀਂ ਦਿੱਲੀ (ਦੇਵ ਇੰਦਰਜੀਤ)- ਦਿੱਲੀ ਪੁਲੀਸ ਨੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਨੂੰ ਮਨਜ਼ੂਰੀ ਦੇ ਦਿੱਤੀ ਹੈ। ਦਿੱਲੀ ਪੁਲੀਸ ਵਲੋਂ 24 ਜਨਵਰੀ ਨੂੰ ਟਰੈਕਟਰ ਪਰੇਡ ਦਾ ਰੂਟ ਪਲਾਨ ਜਾਰੀ ਕੀਤਾ ਜਾਵੇਗਾ ਤੇ ਪੁਲੀਸ ਵਲੋਂ ਸਰਹੱਦ ਤੋਂ ਬੈਰੀਕੇਡ ਹਟਾਏ ਜਾਣਗੇ।
ਕਿਸਾਨ ਆਗੂਆਂ ਨੇ ਕਿਹਾ ਕਿ ਸਾਰੇ ਬੈਰੀਕੇਡ ਖੁੱਲ੍ਹਣਗੇ, ਅਸੀਂ ਦਿੱਲੀ ਦੇ ਅੰਦਰ ਜਾਵਾਂਗੇ ਅਤੇ ਮਾਰਚ ਕਰਾਂਗੇ। ਰਸਤੇ ਬਾਰੇ ਵਿਆਪਕ ਸਹਿਮਤੀ ਬਣ ਗਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ 26 ਜਨਵਰੀ ਨੂੰ ਇਤਿਹਾਸਕ ਪਰੇਡ ਹੋਵੇਗੀ। ਦੇਸ਼ ਦੀ ਆਨ-ਬਾਨ-ਸ਼ਾਨ 'ਤੇ ਕੋਈ ਫਰਕ ਨਹੀਂ ਪਵੇਗਾ। ਪਰੇਡ ਰੂਟ ਕੁਝ ਬਦਲਣੇ ਪੈ ਸਕਦੇ ਹਨ। ਪਰੇਡ ਦਾ ਰਸਤਾ ਕੱਲ ਤੱਕ ਤੈਅ ਹੋ ਜਾਵੇਗਾ।
ਕਿਸਾਨ ਆਗੂਆਂ ਨੇ ਇਸ ਨੂੰ ਕਿਸਾਨਾਂ ਦੀ ਜਿੱਤ ਕਰਾਰ ਦਿਤਾ ਹੈ। ਕਿਸਾਨਾਂ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਕਿਸਾਨ ਅਤੇ ਜਵਾਨ ਇਕੱਠੇ ਪਰੇਡ ਕਰਨਗੇ। ਕਿਸਾਨਾਂ ਨੇ ਕਿਹਾ ਕਿ ਕਿਸਾਨਾਂ ਦੀ ਪਰੇਡ ਇਤਿਹਾਸਕ ਹੋਵੇਗੀ, ਜਿਸ ਨੂੰ ਪੂਰੀ ਦੂਨੀਆਂ ਵੇਖੇਗੀ। ਪਰੇਡ ਦਾ ਸਮਾਂ ਅਜੇ ਫਾਇਨਲ ਨਹੀਂ ਹੋਇਆ।