by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਪੰਜਾਬ ਦੀਆਂ 23 ਕਿਸਾਨ ਜੱਥੇਬੰਦੀਆਂ ਦੇ ਅਹੁਦੇਦਾਰਾਂ ਨੇ ਆਨਲਾਈਨ ਮੀਟਿੰਗ ਕਰ ਕੇ ਚੰਡੀਗੜ੍ਹ ਟਰੈਕਟਰ ਮਾਰਚ 'ਤੇ ਪੱਕੇ ਮੋਰਚੇ ਸਬੰਧੀ ਚਰਚਾ ਕੀਤੀ। ਕਿਸਾਨ ਜੱਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਮਾਮਲੇ ’ਤੇ ਕਿਸਾਨ ਜੱਥੇਬੰਦੀਆਂ ਨੇ ਤਾਂ 25 ਮਾਰਚ ਨੂੰ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਪਰ ਪੰਜਾਬ ਸਰਕਾਰ ਨੇ ਇਸ ਮਸਲੇ ’ਤੇ ਕੋਈ ਵੀ ਬਿਆਨ ਹਾਲੇ ਤੱਕ ਜਾਰੀ ਨਹੀਂ ਕੀਤਾ।
ਕਿਸਾਨ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨਾਲ ਮੀਟਿੰਗ ਕੀਤੀ ਸੀ, ਜਿਸ ’ਚ ਕਿਸਾਨਾਂ ਨੂੰ ਬੋਨਸ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਹਾਲੇ ਤੱਕ ਬੋਨਸ ਦੇਣ ਦਾ ਐਲਾਨ ਨਹੀਂ ਕੀਤਾ। ਮੱਕੀ, ਮੂੰਗੀ ਦੀ ਫ਼ਸਲ ਬਾਰੇ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਐੱਮ. ਐੱਸ. ਪੀ. ’ਤੇ ਖ਼ਰੀਦ ਕੀਤੀ ਜਾਵੇਗੀ ਪਰ ਹਾਲੇ ਤੱਕ ਦਾ ਕੋਈ ਵੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ।