by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ): ਸੁਨਾਮ - ਬਠਿੰਡਾ ਰੋਡ 'ਤੇ ਬੀਰ ਕਲਾਂ ਪਿੰਡ ਕੋਲ ਦਰਦਨਾਕ ਹਾਦਸਾ ਹੋਣ ਕਾਰਨ 4 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਇਹ ਹਾਦਸਾ 2 ਕਾਰਾਂ ਦੀ ਆਪਸ 'ਚ ਹੋਈ ਭਿਆਨਕ ਟੱਕਰ ਕਾਰਨ ਵਾਪਰਿਆ ਹੈ। ਜਿਸ 'ਚ 3 ਬਜ਼ੁਰਗ ਤੇ 1 ਨੌਜਵਾਨ ਦੀ ਮੌਤ ਹੋ ਗਈ ,ਜਦਕਿ 4 ਲੋਕ ਗੰਭੀਰ ਜਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ । ਜਾਣਕਾਰੀ ਅਨੁਸਾਰ ਸਿਰਸਾ ਵਾਸੀਆਂ ਦੀ ਕਾਰ ਦੀ ਬਠਿੰਡਾ ਦੇ ਪਿੰਡ ਮਾੜੀ ਦੇ ਰਹਿਣ ਵਾਲੇ ਪਰਿਵਾਰ ਦੀ ਕਾਰ ਨਾਲ ਟੱਕਰ ਹੋ ਗਈ ।ਮਾੜੀ ਵਾਸੀ ਆਪਣੀ ਬਜ਼ੁਰਗ ਮਾਤਾ ਦੀਆਂ ਅੱਖਾਂ ਦਾ ਚੈਕਅੱਪ ਕਰਵਾ ਕਰ ਵਾਪਸ ਆ ਰਿਹਾ ਸੀ। ਟੱਕਰ ਇੰਨੀ ਜ਼ਬਰਦਸਤ ਸੀ ਕਿ 2 ਬਜ਼ੁਰਗਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 2 ਬਜ਼ੁਰਗਾਂ ਨੇ ਹਸਪਤਾਲ ਜਾ ਕੇ ਦਮ ਤੋੜ ਦਿੱਤਾ । ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ ।