by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਜ਼ਿਲ੍ਹੇ ਵਿਖੇ ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਕੰਢੇ ਸਕੂਲ ਜਾ ਰਹੀ ਇਕ ਐਕਟਿਵਾ ਸਵਾਰ ਮਾਂ 'ਤੇ ਉਸ ਦੇ ਪੁੱਤ ਨੂੰ ਗੱਡੀ ਵਲੋਂ ਜ਼ਬਰਦਸਤ ਟੱਕਰ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ’ਚ ਮਾਂ-ਪੁੱਤ ਦੀ ਮੌਕੇ ’ਤੇ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਐਕਟਿਵਾ ਸਵਾਰ ਮਾਂ ਰੋਜ਼ਾਨਾਂ ਦੀ ਤਰ੍ਹਾਂ 4 ਸਾਲ ਦੇ ਪੁੱਤਰ ਨੂੰ ਸਕੂਲ ਛੱਡਣ ਲਈ ਜਾ ਰਹੀ ਸੀ। ਇਸ ਦੌਰਾਨ ਸੜਕ ’ਤੇ ਤੇਜ਼ ਰਫ਼ਤਾਰ ਆਈ ਇਕ ਗੱਡੀ ਨੇ ਐਕਟਿਵਾ ’ਤੇ ਸਵਾਰ ਮਾਂ-ਪੁੱਤ ਨੂੰ ਟੱਕਰ ਮਾਰ ਦਿੱਤੀ। ਹਾਦਸੇ ’ਚ ਜ਼ਖ਼ਮੀ ਮਾਂ-ਪੁੱਤ ਨੂੰ ਮੌਕੇ ’ਤੇ ਮੌਜੂਦ ਲੋਕਾਂ ਨੇ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ, ਜਿਥੇ ਉਨ੍ਹਾਂ ਦੋਵਾਂ ਨੇ ਦਮ ਤੋੜ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।