by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਵਿਖੇ ਸਥਾਨਕ ਭਾਮੀਆਂ ਰੋਡ ਤੇ ਜਾ ਰਹੇ ਮੋਟਰਸਾਈਕਲ ਸਵਾਰ ਨੂੰ ਤੇਜ਼ ਰਫਤਾਰ ਟਿੱਪਰ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਮੋਟਰਸਾਈਕਲ ਸਵਾਰ ਰਜੇਸ਼ ਮੰਡਲ ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਦੇ ਪੁੱਤਰ ਦੀਪਕ ਕੁਮਾਰ ਨੇ ਦੱਸਿਆ ਕਿ ਉਸ ਦੇ ਪਿਤਾ ਰਾਜੇਸ਼ ਮੰਡਲ ਆਪਣੇ ਕੰਮ ਤੋਂ ਛੁੱਟੀ ਕਰਕੇ ਮੋਟਰਸਾਈਕਲ ਉੱਪਰ ਘਰ ਵੱਲ ਨੂੰ ਆ ਰਹੇ ਸਨ। ਇਸ ਦੌਰਾਨ ਰਹੇ ਤੇਜ਼ ਰਫਤਾਰ ਟਿੱਪਰ ਨੇ ਉਸ ਦੇ ਪਿਤਾ ਨੂੰ ਦਰੜ ਦਿੱਤਾ।
ਇਸ ਹਾਦਸੇ ਵਿਚ ਉਸ ਦੇ ਪਿਤਾ ਦੀ ਮੌਕੇ ਤੇ ਹੀ ਮੌਤ ਹੋ ਗਈ। ਦੱਸਣਯੋਗ ਹੈ ਕਿ ਹਾਦਸੇ ਤੋਂ ਬਾਅਦ ਟਿੱਪਰ ਚਾਲਕ ਆਪਣੇ ਵਾਹਨ ਨੂੰ ਮੌਕੇ ਤੇ ਹੀ ਛੱਡ ਕੇ ਫ਼ਰਾਰ ਹੋ ਗਿਆ।ਮ੍ਰਿਤਕ ਦੇ ਪੁੱਤਰ ਦੀਪਕ ਕੁਮਾਰ ਮੰਡਲ ਦੇ ਬਿਆਨ ਉਪਰ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ।