by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਸਾਮ ਦੇ ਦਰਾਂਗ ਜ਼ਿਲ੍ਹੇ 'ਚ ਇਕ ਤੇਜ਼ ਰਫਤਾਰ ਟਰੱਕ ਨੇ ਸੈਰ ਕਰ ਰਹੇ ਲੋਕਾਂ ਨੂੰ ਕੁਚਲ ਦਿੱਤਾ। ਇਸ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਸ ਹਾਦਸੇ 'ਚ 3 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਬਾਕੀ 2 ਜ਼ਖ਼ਮੀਆਂ ਨੇ ਹਸਪਤਾਲ ਲਿਜਾਂਦੇ ਸਮੇਂ ਰਸਤੇ 'ਚ ਦਮ ਤੋੜ ਦਿੱਤਾ। ਇਸ ਤੋਂ ਇਲਾਵਾ 2 ਹੋਰ ਗੰਭੀਰ ਜ਼ਖ਼ਮੀਆਂ ਨੂੰ ਗੁਹਾਟੀ ਮੈਡੀਕਲ ਕਾਲਜ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।