by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਿੱਖੀਵਿੰਡ ਖਾਲੜਾ ਵਿਖੇ ਪਿੰਡ ਪੂਹਲਾ ਵਿਖੇ ਇਕ ਔਰਤ ਦੀ ਚਾਹ ਬਣਾਉਂਦਿਆਂ ਅੱਗ ਲੱਗਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਜਸਬੀਰ ਕੌਰ ਪਤਨੀ ਕੁਲਦੀਪ ਸਿੰਘ ਜੋ ਕਿ ਆਪਣੇ ਘਰ ਚਾਹ ਬਣਾ ਰਹੀ ਸੀ, ਜਿਸ ਨੂੰ ਅਚਾਨਕ ਗੈਸ ਸਿਲੰਡਰ ਫਟਣ ਨਾਲ ਅੱਗ ਲੱਗ ਗਈ, ਜਿਸ ਕਾਰਨ ਉਹ ਬੁਰੀ ਤਰ੍ਹਾਂ ਝੁਲਸ ਗਈ।
ਉਸ ਵੱਲੋਂ ਰੌਲਾ ਪਾਉਣ 'ਤੇ ਪਰਿਵਾਰਕ ਮੈਂਬਰਾਂ ਅਤੇ ਇਕੱਠੇ ਹੋਏ ਲੋਕਾਂ ਨੇ ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਪਰ ਡਾਕਟਰਾਂ ਨੇ ਉਸ ਨੂੰ ਤਰਨਤਾਰਨ ਦੇ ਹਸਪਤਾਲ 'ਚ ਰੈਫਰ ਕਰ ਦਿੱਤਾ ਤੇ ਬਾਅਦ ਵਿਚ ਅੰਮ੍ਰਿਤਸਰ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।