by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਟਾਂਡਾ ਉੜਮੁੜ੍ਹ ਕਾਰ ਦੀ ਲਪੇਟ ’ਚ ਆਉਣ ਨਾਲ ਚੌਥੀ ਕਲਾਸ ਵਿਚ ਪੜ੍ਹਦੀ ਇਕ ਬੱਚੀ ਦੀ ਮੌਤ ਹੋ ਗਈ ਹੈ । ਮ੍ਰਿਤਕ ਬੱਚੀ ਦੀ ਪਛਾਣ ਸਪਨਾ ਪੁੱਤਰੀ ਧਰਮਿੰਦਰ ਰੂਪ 'ਚ ਹੋਈ ਹੈ। ਜਾਣਕਾਰੀ ਅਨੁਸਾਰ ਸੜਕ ਹਾਦਸੇ ’ਚ ਗੰਭੀਰ ਤੌਰ ’ਤੇ ਜ਼ਖ਼ਮੀ ਹੋਈ ਬੱਚੀ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ। ਹਸਪਤਾਲ ਪਹੁੰਚਣ ’ਤੇ ਉਸਦੀ ਮੌਤ ਹੋ ਗਈ ਸੀ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ