by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਦਮਪੁਰ ਦੇ ਪਿੰਡ ਕਾਲਰਾ ਦਾ ਇਕ ਹੋਰ 30 ਸਾਲਾ ਨੌਜਵਾਨ ਸਾਬੂ ਪਰਹਾਰ ਦੀ ਅਮਰੀਕਾ ਦੇ ਕੈਲੀਫੋਰਨੀਆ ਸ਼ਹਿਰ ’ਚ ਸੜਕ ਹਾਦਸੇ ’ਚ ਮੌਤ ਹੋ ਗਈ। ਉਸ ਦਾ ਵਿਆਹ ਕਰੀਬ 5 ਮਹੀਨੇ ਪਹਿਲਾਂ ਦਸੰਬਰ 2021 ’ਚ ਹੋਇਆ ਸੀ।
ਜਾਣਕਾਰੀ ਅਨੁਸਾਰ ਉਹ ਆਪਣੇ ਰਿਸ਼ਤੇਦਾਰਾਂ ਨੂੰ ਮਿਲ ਕੇ ਵਾਪਸ ਕੈਲੀਫੋਰਨੀਆ ਆ ਰਿਹਾ ਸੀ ਕਿ ਰਸਤੇ ’ਚ ਉਸ ਨਾਲ ਇਹ ਹਾਦਸਾ ਵਾਪਰ ਗਿਆ 'ਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਆਦਮਪੁਰ ਦੇ ਹਰਵਿੰਦਰ ਸਿੰਘ ਪਰਹਾਰ ਨੇ ਦੱਸਿਆ ਕਿ ਸਾਬੂ ਪਰਹਾਰ ਪਿੰਡ ਦੀ ਫੁੱਟਬਾਲ ਟੀਮ ਦਾ ਆਲ੍ਹਾ ਦਰਜੇ ਦਾ ਇਹ ਸਾਬਕਾ ਖਿਡਾਰੀ ਸੀ।