by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਵਿੱਖੇ ਪਿੰਡ ਝੰਮਟ ਪੁਲ ਨੇੜੇ ਫਾਰਚੂਨਰ ਗੱਡੀ ਦੇ ਨਹਿਰ 'ਚ ਡਿੱਗਣ ਕਾਰਨ ਗੱਡੀ 'ਚ ਸਵਾਰ 5 ਲੋਕਾਂ ਦੀ ਮੌਤ ਹੋਣ ਦੀ ਦਰਦਨਾਕ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਗੱਡੀ 'ਚ ਕੁੱਲ 6 ਲੋਕ ਸਵਾਰ ਸਨ, ਜਿਨ੍ਹਾਂ 'ਚੋਂ 5 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਇਸ ਘਟਨਾ ਦੌਰਾਨ ਸੰਦੀਪ ਸਿੰਘ ਪੁੱਤਰ ਮੇਵਾ ਸਿੰਘ ਵਾਸੀ ਨੰਗਲਾ ਵਾਲ-ਵਾਲ ਬਚ ਗਿਆ।
ਮ੍ਰਿਤਕ ਲੋਕਾਂ ਦੀ ਪਛਾਣ ਜਤਿੰਦਰ ਸਿੰਘ ਪੁੱਤਰ ਭਗਵੰਤ ਸਿੰਘ ਵਾਸੀ ਨੰਗਲਾ, ਜਗਤਾਰ ਸਿੰਘ ਪੁੱਤਰ ਬਾਵਾ ਸਿੰਘ ਵਾਸੀ ਨੰਗਲਾ, ਜੱਗਾ ਸਿੰਘ ਪੁੱਤਰ ਭਜਨ ਸਿੰਘ ਵਾਸੀ ਗੋਪਾਲਪੁਰ ਕੁਲਦੀਪ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਲੇਹਲ ਅਤੇ ਜਗਦੀਪ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਰੁੜਕਾਂ ਵੱਜੋਂ ਹੋਈ ਹੈ। ਪੁਲਿਸ ਵਲੋਂ ਅਗੇ ਦੀ ਕਰਵਾਈ ਕੀਤੀ ਜਾ ਰਹੀ ਹੈ