ਪੱਤਰ ਪ੍ਰੇਰਕ : ਪੰਜਾਬ ਸਮੇਤ ਦੇਸ਼ ਭਰ ਦੇ ਰੇਲਵੇ ਯਾਤਰੀਆਂ ਨੂੰ ਭਲਕੇ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪ੍ਰਾਪਤ ਖ਼ਬਰਾਂ ਅਨੁਸਾਰ ਕਿਸਾਨਾਂ ਨੇ ਭਲਕੇ ਯਾਨੀ 10 ਮਾਰਚ ਨੂੰ ਦੇਸ਼ ਭਰ ਵਿੱਚ ‘ਰੇਲ ਰੋਕੋ ਅੰਦੋਲਨ’ ਦਾ ਐਲਾਨ ਕੀਤਾ ਹੈ। ਜਾਣਕਾਰੀ ਅਨੁਸਾਰ ਭਲਕੇ 4 ਘੰਟੇ ਰੇਲ ਪਟੜੀ 'ਤੇ ਰੇਲ ਗੱਡੀਆਂ ਰੋਕੀਆਂ ਜਾਣਗੀਆਂ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ ਉਦੋਂ ਤੱਕ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਰੇਲ ਰੋਕੋ ਅੰਦੋਲਨ ਦਾ ਐਲਾਨ ਕਰਦਿਆਂ ਕਿਸਾਨ ਆਗੂ ਨੇ ਕਿਹਾ ਕਿ ਭਲਕੇ 12 ਤੋਂ 4 ਵਜੇ ਤੱਕ ਰੇਲ ਪਟੜੀਆਂ 'ਤੇ ਸ਼ਾਂਤਮਈ ਢੰਗ ਨਾਲ ਧਰਨਾ ਦੇ ਕੇ ਰੇਲ ਗੱਡੀਆਂ ਰੋਕੀਆਂ ਜਾਣਗੀਆਂ |
ਤੁਹਾਨੂੰ ਦੱਸ ਦੇਈਏ ਕਿ ਖਨੌਰੀ ਬਾਰਡਰ 'ਤੇ ਵੱਡੀ ਗਿਣਤੀ 'ਚ ਕਿਸਾਨ ਐਮਐਸਪੀ ਅਤੇ ਹੋਰ ਮੰਗਾਂ ਨੂੰ ਲੈ ਕੇ ਖੜ੍ਹੇ ਹਨ। ਇਸ ਦੌਰਾਨ ਹਰਿਆਣਾ ਪੁਲਿਸ ਨੇ ਕਿਸਾਨਾਂ 'ਤੇ ਪਲਾਸਟਿਕ ਦੀਆਂ ਗੋਲੀਆਂ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ, ਜਿਸ ਕਾਰਨ ਕਈ ਕਿਸਾਨਾਂ ਦੀ ਦਰਦਨਾਕ ਮੌਤਾਂ ਹੋ ਗਈਆਂ। ਖਨੌਰੀ ਬਾਰਡਰ 'ਤੇ ਖੜ੍ਹੇ ਕਿਸਾਨਾਂ ਦੇ ਹੱਕ 'ਚ ਕਈ ਕਿਸਾਨ ਜਥੇਬੰਦੀਆਂ ਆ ਰਹੀਆਂ ਹਨ।