by jaskamal
ਪੱਤਰ ਪ੍ਰੇਰਕ : ਜਲੰਧਰ ਤੋਂ ਇਕ ਦਿਲ ਨੂੰ ਦਹਿਲਾਉਣ ਵਾਲੀ ਖਬਰ ਸਾਹਮਣੇ ਆਈ ਹੈ। ਲਾਂਬੜਾ ਥਾਣੇ ਅਧੀਨ ਪੈਂਦੇ ਟਾਵਰ ਇਨਕਲੇਵ ਵਿੱਚ ਇੱਕ ਨੌਜਵਾਨ ਨੇ ਆਪਣੇ ਮਾਤਾ-ਪਿਤਾ ਅਤੇ ਭਰਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਸੂਚਨਾ ਤੋਂ ਬਾਅਦ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ। ਜਾਣਕਾਰੀ ਅਨੁਸਾਰ ਮੁਲਜ਼ਮ ਬੈਂਕ ਵਿੱਚ ਸਕਿਓਰਿਟੀ ਗਾਰਡ ਵਜੋਂ ਕੰਮ ਕਰਦਾ ਸੀ ਅਤੇ ਵਿਆਹਿਆ ਹੋਇਆ ਸੀ।
ਉਸ ਅਨੁਸਾਰ ਉਸ ਦੇ ਮਾਤਾ-ਪਿਤਾ ਅਤੇ ਭਰਾ ਉਸ ਦੀ ਪਤਨੀ ਨੂੰ ਤੰਗ-ਪ੍ਰੇਸ਼ਾਨ ਕਰਦੇ ਸਨ। ਇਸ ਕਾਰਨ ਉਸ ਨੇ ਆਪਣੀ ਲਾਇਸੰਸੀ ਪਿਸਤੌਲ ਨਾਲ ਪਹਿਲਾਂ ਆਪਣੇ ਭਰਾ ਅਤੇ ਫਿਰ ਮਾਤਾ-ਪਿਤਾ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ।