ਕਰਜ਼ੇ ਤੋਂ ਪ੍ਰੇਸ਼ਾਨ ਵਿਅਕਤੀ ਨੇ ਮਾਲ ਦੀ ਦੂਜੀ ਮੰਜ਼ਿਲ ਤੋਂ ਛਾਲ ਮਾਰ ਕੇ ਕੀਤੀ ਮੌਤ

by nripost

ਬੈਂਗਲੁਰੂ (ਰਾਘਵ) : ਕਰਨਾਟਕ ਦੇ ਬੈਂਗਲੁਰੂ ਸ਼ਹਿਰ 'ਚ ਇਕ 55 ਸਾਲਾ ਵਿਅਕਤੀ ਨੇ ਇਕ ਮਾਲ ਦੀ ਦੂਜੀ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲਸ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸ਼ਹਿਰ ਦੇ ਉੱਲਾਲ ਉਪਨਗਰ ਨਿਵਾਸੀ ਟੀਸੀ ਮੰਜੂਨਾਥ ਵਜੋਂ ਹੋਈ ਹੈ। ਪੁਲਸ ਮੁਤਾਬਕ ਇਹ ਘਟਨਾ ਵੀਰਵਾਰ ਰਾਤ ਕਰੀਬ 9 ਵਜੇ ਮੱਲੇਸ਼ਵਰਮ ਦੇ ਮੰਤਰੀ ਮਾਲ 'ਚ ਵਾਪਰੀ। ਮੰਜੂਨਾਥ ਅਚਾਨਕ ਰੇਲਿੰਗ 'ਤੇ ਚੜ੍ਹ ਗਿਆ ਅਤੇ ਕਥਿਤ ਤੌਰ 'ਤੇ ਦੂਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਸੁਰੱਖਿਆ ਗਾਰਡ ਉਸ ਨੂੰ ਤੁਰੰਤ ਨੇੜੇ ਦੇ ਹਸਪਤਾਲ ਲੈ ਗਏ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮ੍ਰਿਤਕ ਦੀ ਜੇਬ 'ਚੋਂ ਮਿਲੇ ਨੋਟ 'ਚ ਲਿਖਿਆ ਹੈ ਕਿ ਉਸ ਦੀ ਮੌਤ ਲਈ ਕੋਈ ਵੀ ਜ਼ਿੰਮੇਵਾਰ ਨਹੀਂ ਹੈ। ਮੁੱਢਲੀ ਜਾਂਚ ਅਨੁਸਾਰ ਉਕਤ ਵਿਅਕਤੀ ਸਿਰ ਬਹੁਤ ਜ਼ਿਆਦਾ ਕਰਜ਼ਾ ਸੀ ਅਤੇ ਉਸ ਦੀ ਇਲੈਕਟ੍ਰੋਨਿਕਸ ਦੀ ਦੁਕਾਨ ਘਾਟੇ ਵਿੱਚ ਚੱਲ ਰਹੀ ਸੀ, ਜਿਸ ਕਾਰਨ ਉਹ ਕਰਜ਼ਾ ਮੋੜਨ ਤੋਂ ਅਸਮਰੱਥ ਸੀ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਸ਼ੱਕ ਹੈ ਕਿ ਇਸੇ ਕਾਰਨ ਉਸ ਨੇ ਇਹ ਕਦਮ ਚੁੱਕਿਆ ਹੈ।