by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬੋਹਾ ਤੋਂ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ 37 ਸਾਲਾ ਨੌਜਵਾਨ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰ ਲਈ ਗਈ ਹੈ। ਮ੍ਰਿਤਕ ਦੀ ਪਤਨੀ ਅਮਰਜੀਤ ਕੌਰ ਨੇ ਦੱਸਿਆ ਕਿ ਰਿੰਕੂ ਸਿੰਘ ਜੋ ਕਿ ਟਰੱਕ ਡਰਾਈਵਰ ਸੀ, ਉਸ ਦੇ ਕਿਸੇ ਮਹਿਲਾ ਨਾਲ ਨਾਜਾਇਜ਼ ਸਬੰਧ ਸਨ। ਜਿਸ ਕਾਰਨ ਉਸ ਹਮੇਸ਼ਾ ਪ੍ਰੇਸ਼ਾਨ ਰਹਿੰਦਾ ਸੀ । ਬੀਤੀ ਦਿਨੀਂ ਉਸ ਨੇ ਜ਼ਹਿਰ ਖਾ ਲਿਆ ,ਜਦੋ ਪਰਿਵਾਰਿਕ ਮੈਬਰ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਤਾਂ ਡਾਕਟਰਾਂ ਨੇ ਉਸ ਨੂੰ ਦੂਜੇ ਹਸਪਤਾਲ ਰੈਫਰ ਕਰ ਦਿੱਤਾ ਪਰ ਰਸਤੇ 'ਚ ਹੀ ਉਸ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਮ੍ਰਿਤਕ ਦੀ ਪਤਨੀ ਅਮਰਨਜੀਤ ਕੌਰ ਦੇ ਬਿਆਨਾਂ 'ਤੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।