ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਰੀਦਕੋਟ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਇੱਕ ਵਪਾਰੀ ਨੇ ਨਹਿਰ ਵਿੱਚ ਛਾਲ ਮਾਰ ਕੇ ਜੀਵਨ ਲੀਲਾ ਖ਼ਤਮ ਕਰ ਲਈ। ਮ੍ਰਿਤਕ ਵਿਅਕਤੀ ਨੇ ਮਰਨ ਤੋਂ ਪਹਿਲਾਂ ਆਪਣੀ ਇੱਕ ਵੀਡੀਓ ਵੀ ਬਣਾਈ ।ਮ੍ਰਿਤਕ ਵਿਅਕਤੀ ਦੇ ਭਰਾ ਦੇ ਬਿਆਨਾਂ 'ਤੇ ਪੁਲਿਸ ਨੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ਼ ਕਰਕੇ 2 ਵਿਅਕਤੀਆਂ ਨੂੰ ਕਾਬੂ ਕਰ ਲਿਆ । ਮ੍ਰਿਤਕ ਦੇ ਭਰਾ ਗਗਨਦੀਪ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਭਰਾ ਨਰਿੰਦਰ ਕੁਮਾਰ ਦੂਜੇ ਪਿੰਡਾਂ ਵਿੱਚ ਜਾ ਕੇ ਸਾਮਾਨ ਵੇਚਦਾ ਸੀ ਤੇ ਉਸ ਦਾ ਇੰਦਰਜੀਤ ਸਿੰਘ ਤੇ ਕਰਨੈਲ ਸਿੰਘ , ਰੋਹਿਤ ਨਾਲ ਪੈਸਿਆਂ ਦਾ ਲੈਣ ਦੇਣ ਚੱਲ ਰਿਹਾ ਸੀ।
ਜਿਸ ਕਾਰਨ ਉਸ ਦਾ ਭਰਾ ਮਾਨਸਿਕ ਤੋਰ 'ਤੇ ਕਾਫੀ ਪ੍ਰੇਸ਼ਾਨ ਰਹਿੰਦਾ ਸੀ। ਗਗਨਦੀਪ ਨੇ ਕਿਹਾ ਕਿ ਉਸ ਦੇ ਭਰਾ ਨੇ ਜਦੋ ਉਸ ਨੂੰ ਦੱਸਿਆ ਕਿ ਉਕਤ ਵਿਅਕਤੀ ਉਸ ਕੋਲੋਂ 2 ਲੱਖ ਰੁਪਏ ਦੀ ਮੰਗ ਕਰ ਰਹੇ ਹਨ ਤਾਂ ਉਸ ਨੇਮਦਦ ਲਈ ਨਰਿੰਦਰ ਕੁਮਾਰ ਨੂੰ ਕੁਝ ਪੈਸੇ ਦਿੱਤੇ ਸਨ ਪਰ ਫਿਰ ਵੀ 3 ਵਿਅਕਤੀਆਂ ਵਲੋਂ ਉਸ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ । ਜਿਸ ਦੇ ਚਲਦੇ ਅੱਜ ਨਰਿੰਦਰ ਨੇ ਨਹਿਰ ਵਿੱਚ ਛਾਲ ਮਾਰ ਕੇ ਜ਼ਿੰਦਗੀ ਖ਼ਤਮ ਕਰ ਲਈ ।ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।