ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੁਰਦਾਸਪੁਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪਿੰਡ ਕੁੰਜਰ ਵਿੱਚ ਸਹੁਰੇ ਪਰਿਵਾਰ ਤੋਂ ਪ੍ਰੇਸ਼ਾਨ ਹੋ 28 ਸਾਲਾਂ ਵਿਆਹੁਤਾ ਰਾਜਬੀਰ ਕੌਰ ਨੇ ਆਪਣੀ ਖ਼ੁਦਕੁਸ਼ੀ ਕਰ ਲਈ। ਪੁਲਿਸ ਨੇ ਬਿਆਨਾਂ ਦੇ ਆਧਾਰ 'ਤੇ ਸਹੁਰੇ ਪਰਿਵਾਰ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾਂ ਰਾਜਬੀਰ ਕੌਰ ਨੇ ਪਿਤਾ ਸਤਨਾਮ ਸਿੰਘ ਨੇ ਦੱਸਿਆ ਕਿ ਉਸ ਦੀ ਧੀ ਰਾਜਬੀਰ ਕੌਰ ਦਾ 5 ਸਾਲ ਪਹਿਲਾਂ ਹੀ ਪਿੰਡ ਕੁੰਜਰ ਦੇ ਰਹਿਣ ਵਾਲੇ ਸੁਖਪ੍ਰੀਤ ਸਿੰਘ ਨਾਲ ਵਿਆਹ ਹੋਇਆ ਸੀ। ਉਨ੍ਹਾਂ ਦੀ 1ਇੱਕ 3 ਸਾਲਾਂ ਧੀ ਹੈ ਤੇ ਕੁਝ ਮਹੀਨਿਆਂ ਤੋਂ ਉਨ੍ਹਾਂ ਦੀ ਧੀ ਨੂੰ ਪਤੀ ਤੇ ਪੂਰਾ ਸਹੁਰਾ ਪਰਿਵਾਰ ਤੰਗ ਪ੍ਰੇਸ਼ਾਨ ਕਰਦੇ ਸਨ। ਜਿਸ ਬਾਰੇ ਉਸ ਨੇ ਕਈ ਵਾਰ ਘਰ ਦੱਸਿਆ ਸੀ ਤੇ ਅੱਜ ਉਸ ਨੇ ਦੁੱਖੀ ਹੋ ਕੇ ਜ਼ਿੰਦਗੀ ਖਤਮ ਕਰ ਲਈ। ਇਸ ਬਾਰੇ ਸਾਨੂੰ ਜਾਣਕਾਰੀ ਗੁਆਂਢੀ ਨੇ ਦਿੱਤੀ ਹੈ। ਪੁਲਿਸ ਅਧਿਕਾਰੀਆਂ ਵਲੋਂ ਮ੍ਰਿਤਕ ਦੇਹ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਗਈ। ਫਿਲਹਾਲ ਪੁਲਿਸ ਵਲੋਂ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ ।
by jaskamal