ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਦੇ ਪਿੰਡ ਹਵਾਸ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ 14 ਸਾਲਾ ਕੁੜੀ ਨੇ ਗੁਆਂਢੀ ਮੁੰਡੇ ਤੋਂ ਪ੍ਰੇਸ਼ਾਨ ਹੋ ਕੇ ਜੀਵਨ ਲੀਲਾ ਖ਼ਤਮ ਕਰ ਲਈ । ਪੁਲਿਸ ਵਲੋਂ ਦੋਸ਼ੀ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਉਤਕ ਮਾਮਲਾ ਪਿੰਡ ਹਵਾਸ ਦੇ ਰਹਿਣ ਵਾਲੇ ਸੁਖਵਿੰਦਰ ਸਿੰਘ ਦੀ ਸ਼ਿਕਾਇਤ 'ਤੇ ਦਰਜ਼ ਕੀਤਾ ਗਿਆ ਸੀ। ਸ਼ਿਕਾਇਤ 'ਚ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਇੱਕ ਫੋਨ ਆਇਆ ਸੀ ਕਿ ਉਨ੍ਹਾਂ ਦੀ 14 ਸਾਲਾ ਧੀ ਜਸਲੀਨ ਕੌਰ ਦੀ ਤਬੀਅਤ ਠੀਕ ਨਹੀ ਹੈ , ਜਦੋ ਇਹ ਘਰ ਪਹੁੰਚਿਆ ਤਾਂ ਦੇਖਿਆ ਕਿ ਉਸ ਦੀ ਧੀ ਜਸਲੀਨ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਉਸ ਨੂੰ ਸ਼ੱਕ ਹੋਇਆ ਕਿ ਉਸ ਦੀ ਧੀ ਦਾ ਕਤਲ ਕਰਕੇ ਉਸ ਦੀ ਲਾਸ਼ ਨੂੰ ਲਟਕਾ ਦਿੱਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਏ ਕਿ ਉਸ ਦੇ ਗੁਆਂਢ 'ਚ ਰਹਿਣ ਵਾਲੇ ਮੁੰਡੇ ਤੋਂ ਤੰਗ ਹੋ ਕੇ ਉਸ ਦੀ ਧੀ ਨੇ ਖ਼ੁਦਕੁਸ਼ੀ ਕੀਤੀ ਹੈ। ਫਿਲਹਾਲ ਪੁਲਿਸ ਵੱਲੋ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।
by jaskamal