by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਬੱਚੇ ਨਾਲ ਸਕੂਲ ਜਾ ਰਹੀ ਅਧਿਆਪਕ ਮਾਂ ਨੂੰ ਟਰੱਕ ਨੇ ਭਿਆਨਕ ਟੱਕਰ ਮਾਰ ਦਿੱਤੀ। ਇਸ ਹਾਦਸੇ ਦੌਰਾਨ ਬੱਚੇ ਦੀ ਮੌਤ ਹੋ ਗਈ ।ਜਦਕਿ ਮਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਿਸ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ।ਦੱਸਿਆ ਜਾ ਰਿਹਾ ਜਮਾਲਪੁਰ ਇਲਾਕੇ ਦੀ ਰਹਿਣ ਵਾਲੀ ਮੋਨਿਕਾ ਨਰਾਇਣ ਸਕੂਲ ਵਿੱਚ ਅਧਿਆਪਕਾ ਹੈ। ਉਸ ਦਾ 5 ਸਾਲ ਦਾ ਪੁੱਤ ਦੀਵਾਸ ਵੀ ਇਸੇ ਸਕੂਲ 'ਚ ਪੜ੍ਹਾਈ ਕਰਦਾ ਸੀ। ਮਾਂ- ਪੁੱਤ ਦੋਵੇ ਐਕਟਿਵਾ 'ਤੇ ਸਵਾਰ ਹੋ ਕੇ ਸਕੂਲ ਜਾ ਰਹੇ ਸੀ। ਇਸ ਦੌਰਾਨ ਅਚਾਨਕ ਟਰੱਕ ਨੇ ਪਿੱਛੇ ਤੋਂ ਆ ਕੇ ਭਿਆਨਕ ਟੱਕਰ ਮਾਰ ਦਿੱਤੀ। ਸੜਕ ਤੇ ਡਿੱਗਣ ਕਾਰਨ ਬੱਚਾ ਗੰਭੀਰ ਜਖ਼ਮੀ ਹੋ ਗਿਆ। ਜਿਸ ਦੀ ਕੁਝ ਸਮੇ ਬਾਅਦ ਮੌਤ ਹੋ ਗਈ, ਜਦਕਿ ਮਾਂ ਹਸਪਤਾਲ ਵਿੱਚ ਇਲਾਜ਼ ਅਧੀਨ ਹੈ ।ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।