ਕਸ਼ਮੀਰ ਮੁੱਦੇ ‘ਤੇ ਮੋਦੀ ਨੇ ਮੰਗੀ ਸੀ ਮੇਰੇ ਤੋਂ ਮਦਦ – ਟਰੰਪ

by mediateam

ਵਾਸ਼ਿੰਗਟਨ ਡੈਸਕ (ਵਿਕਰਮ ਸਹਿਜਪਾਲ) : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਸ਼ਮੀਰ ਨੂੰ ਲੈ ਕੇ ਬਿਆਨ ਦਿੱਤਾ ਹੈ। ਟਰੰਪ ਨੇ ਆਖਿਆ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਤੋਂ ਕਸ਼ਮੀਰ ਮੁੱਦੇ 'ਤੇ ਮਦਦ ਮੰਗੀ ਸੀ। ਟਰੰਪ ਨੇ ਕਿਹਾ ਕਿ ਉਨ੍ਹਾਂ ਨੂੰ ਕਸ਼ਮੀਰ ਮੁੱਦੇ 'ਤੇ ਵਿਚੋਲਗੀ ਕਰਨ 'ਚ ਖੁਸ਼ੀ ਹੋਵੇਗੀ। ਇਹ ਬਿਆਨ ਟਰੰਪ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੇ ਨਾਲ ਮੁਲਾਕਾਤ ਦੌਰਾਨ ਦਿੱਤਾ। 

ਦੱਸ ਦਈਏ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਤਿੰਨ ਦਿਨਾਂ ਦੀ ਅਮਰੀਕੀ ਯਾਤਰਾ 'ਤੇ ਗਏ ਹਨ। ਇਸ ਦੌਰਾਨ ਉਨਾਂ ਨੇ ਟਰੰਪ ਦੇ ਨਾਲ ਮੁਲਾਕਾਤ ਕਰ ਕਸ਼ਮੀਰ ਦਾ ਮੁੱਦਾ ਚੁੱਕਿਆ ਅਤੇ ਇਸ 'ਤੇ ਅਮਰੀਕਾ ਤੋਂ ਵਿਚੋਲਗੀ ਕਰਨ ਦੀ ਪੇਸ਼ਕਸ਼ ਕੀਤੀ। ਇਮਰਾਨ ਖਾਨ ਨੇ ਕਿਹਾ ਕਿ ਉਹ ਭਾਰਤ ਦੇ ਨਾਲ ਕਸ਼ਮੀਰ ਸਮੇਤ ਸਾਰੇ ਮੁੱਦਿਆਂ 'ਤੇ ਗੱਲਬਾਤ ਕਰਨ ਨੂੰ ਤਿਆਰ ਹੈ।