by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਰੀਦਕੋਟ 'ਚ ਇੱਕ ਵਾਰ ਫਿਰ ਮਾਹੌਲ ਖਰਾਬ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਪੰਜਾਬ 'ਚ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਫਿਰ ਫਰੀਦਕੋਟ ਦੇ ਸੈਸ਼ਨ ਜੱਜ ਦੇ ਬੰਗਲੇ ਦੇ ਬਾਹਰ ‘ਖਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ ਲੱਗੇ ਹਨ। ਐੱਸ. ਐੱਸ. ਪੀ. ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਇਸ ਦੀ ਸੂਚਨਾ ਮਿਲਣ ਤੋਂ ਬਾਅਦ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।