by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ): ਅਮਰੀਕਾ ਸਮੇਤ 28 ਦੇਸ਼ ਯੂਕਰੇਨ ਨੂੰ ਹਥਿਆਰ ਅਤੇ ਹੋਰ ਸਹਾਇਤਾ ਦੇਣ ਲਈ ਸਹਿਮਤ ਹੋਏ ਹਨ। ਰੂਸੀ ਫੌਜੀ ਯੂਕਰੇਨ ਦੀ ਰਾਜਧਾਨੀ ਕੀਵ ਨੂੰ ਨਿਸ਼ਾਨਾ ਬਣਾ ਰਹੇ ਹਨ। ਅੱਜ ਤੀਜੇ ਦਿਨ ਵੀ ਰੂਸੀ ਫ਼ੌਜਾਂ ਨੇ ਯੂਕਰੇਨ 'ਤੇ ਹਮਲੇ ਜਾਰੀ ਰੱਖਿਆ ਹੋਇਆ ਹੈ। ਦੱਸ ਦਈਏ ਕਿ ਰੂਸੀ ਸੈਨਿਕਾਂ ਨੇ ਕਈ ਰਿਹਾਇਸ਼ੀ ਇਲਾਕਿਆਂ ਵਿੱਚ ਬੰਬ ਸੁੱਟੇ। ਇਸ ਦੌਰਾਨ ਯੂਕਰੇਨ ਦੇ ਰਾਸ਼ਟਰਪਤੀ ਲਗਾਤਾਰ ਮਦਦ ਦੀ ਅਪੀਲ ਕਰ ਰਹੇ ਹਨ। ਸਾਰੀਆਂ ਅਪੀਲਾਂ ਤੋਂ ਬਾਅਦ ਅਮਰੀਕਾ ਸਮੇਤ 28 ਦੇਸ਼ ਯੂਕਰੇਨ ਦੀ ਮਦਦ ਲਈ ਅੱਗੇ ਆਇਆ ਹੈ।