by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਲੋਰੀਡਾ 'ਚ ਇੱਕ ਯਾਤਰੀ ਬੱਸ ਵਿੱਚ ਹੋਈ ਗੋਲੀਬਾਰੀ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਟਵਿੱਟਰ 'ਤੇ ਕਿਹਾ ਕਿ ਗੋਲੀਬਾਰੀ ਫੋਰਟ ਲਾਡਰਡੇਲ ਪੁਲਸ ਹੈੱਡਕੁਆਰਟਰ ਦੇ ਬਿਲਕੁਲ ਬਾਹਰ ਇੱਕ ਬ੍ਰੋਵਾਰਡ ਕਾਉਂਟੀ ਟਰਾਂਜ਼ਿਟ ਬੱਸ 'ਤੇ ਹੋਈ।
ਪੁਲਿਸ ਨੇ ਦੱਸਿਆ ਕਿ ਇਕ ਵਿਅਕਤੀ ਨੂੰ ਮੌਕੇ 'ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ ਅਤੇ ਦੂਜੇ ਦੀ ਹਸਪਤਾਲ 'ਚ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਘਟਨਾ 'ਚ ਜ਼ਖਮੀ ਹੋਏ ਦੋ ਲੋਕਾਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਜਾਣਕਾਰੀ ਅਨੁਸਾਰ ਤਿੰਨ ਹੋਰ ਲੋਕ ਵੀ ਜ਼ਖਮੀ ਹੋ ਗਏ ਜਦੋਂ ਇੱਕ ਕਾਰ ਬੱਸ ਨਾਲ ਟਕਰਾ ਗਈ ਅਤੇ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ। ਪੁਲਸ ਨੇ ਦੱਸਿਆ ਕਿ ਗੋਲੀ ਚਲਾਉਣ ਵਾਲੇ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।