by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਯੂਕ੍ਰੇਨ 'ਚ ਰੂਸੀ ਫ਼ੌਜੀ ਕਾਰਵਾਈ ਦੌਰਾਨ ਰਾਜਧਾਨੀ ਕੀਵ ਨੇੜੇ ਇਰਪਿਨ ਸ਼ਹਿਰ ਵਿੱਚ ਕੀਤੀ ਗੋਲੀਬਾਰੀ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਯੂਕ੍ਰੇਨ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਗੋਲੀਬਾਰੀ ਉਸ ਸਮੇਂ ਹੋਈ ਜਦੋਂ ਇੱਕੋ ਪਰਿਵਾਰ ਦੇ ਤਿੰਨ ਮੈਂਬਰ ਸ਼ਹਿਰ ਤੋਂ ਬਾਹਰ ਜਾ ਰਹੇ ਸਨ। ਹਮਲੇ ਵਿੱਚ ਮਾਂ ਸਮੇਤ ਦੋ ਬੱਚਿਆਂ ਦੀ ਮੌਤ ਹੋ ਗਈ।
ਬ੍ਰਿਟੇਨ ਦੀ ਗ੍ਰਹਿ ਸਕੱਤਰ ਪ੍ਰੀਤੀ ਪਟੇਲ ਨੇ ਅੰਤਰਰਾਸ਼ਟਰੀ ਅਪਰਾਧਿਕ ਪੁਲਸ ਸੰਗਠਨ ਨੂੰ ਪੱਤਰ ਲਿਖ ਕੇ ਰੂਸ ਨੂੰ ਇੰਟਰਪੋਲ ਪ੍ਰਣਾਲੀ ਤੋਂ ਬਾਹਰ ਕੱਢਣ ਦਾ ਤੁਰੰਤ ਫ਼ੈਸਲਾ ਲੈਣ ਦੀ ਮੰਗ ਕੀਤੀ ਹੈ। ਪਟੇਲ ਨੇ ਟਵੀਟ ਕੀਤਾ ਕਿ ਅਮਰੀਕਾ, ਕੈਨੇਡਾ, ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਦੇ ਹਮਰੁਤਬਿਆਂ ਨਾਲ, ਮੈਂ ਅੱਜ ਇੰਟਰਪੋਲ ਹੈੱਡਕੁਆਰਟਰ ਅਤੇ ਇਸਦੀ ਕਾਰਜਕਾਰੀ ਕਮੇਟੀ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਵਿਚ ਉਨ੍ਹਾਂ ਨੂੰ ਰੂਸ ਦੇ ਤੁਰੰਤ ਬਾਹਰ ਕੱਢਣ 'ਤੇ ਇਸ ਹਫਤੇ ਕੋਈ ਫੈ਼ਸਲਾ ਲੈਣ ਦੀ ਅਪੀਲ ਕੀਤੀ ਹੈ।