by jaskamal
ਨਿਊਜ਼ ਡੈਸਕ : ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਮੌਜੂਦ ਹਨ। ਬੋਰਿਸ ਨੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਮੁਲਾਕਾਤ ਕੀਤੀ ਤੇ ਸੜਕਾਂ 'ਤੇ ਉਤਰ ਆਏ। ਇਸ ਦੌਰਾਨ ਉਨ੍ਹਾਂ ਨੇ ਸਥਾਨਕ ਲੋਕਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦਾ ਹਾਲ-ਚਾਲ ਵੀ ਜਾਣਿਆ।
ਬੋਰਿਸ ਤੇ ਜ਼ੇਲੇਂਸਕੀ ਦੀ ਇਸ ਮੁਲਾਕਾਤ ਨੂੰ ਕੀਵ ਤੇ ਆਲੇ-ਦੁਆਲੇ ਦੇ ਇਲਾਕਿਆਂ ਤੋਂ ਰੂਸੀ ਫੌਜਾਂ ਦੀ ਵਾਪਸੀ ਤੇ ਯੂਕਰੇਨ ਵੱਲੋਂ ਯੂਰਪੀ ਦੇਸ਼ਾਂ ਤੋਂ ਹਥਿਆਰਾਂ ਦੀ ਮੰਗ ਦੇ ਵਿਚਕਾਰ ਬਹੁਤ ਮਹੱਤਵਪੂਰਨ ਦੱਸਿਆ ਜਾ ਰਿਹਾ ਹੈ। ਯੂਕਰੇਨ ਦੇ ਸ਼ਹਿਰਾਂ 'ਚੋਂ ਨਾਗਰਿਕਾਂ ਦੀਆਂ ਲਾਸ਼ਾਂ ਨਿਕਲਦੀਆਂ ਦੇਖ ਕੇ ਬੋਰਿਸ ਨੇ ਕਿਹਾ ਕਿ ਇਸ ਸਭ ਨੇ ਰੂਸੀ ਰਾਸ਼ਟਰਪਤੀ ਪੁਤਿਨ ਦਾ ਅਕਸ ਪੂਰੀ ਤਰ੍ਹਾਂ ਨਾਲ ਖਰਾਬ ਕਰ ਦਿੱਤਾ ਹੈ।