by jaskamal
ਨਿਊਜ਼ ਡੈਸਕ : ਬੀਤੇ ਕੱਲ੍ਹ ਅਜਨਾਲਾ ਦੇ ਪਿੰਡ ਛੀਨਾ ਕਰਮ ਸਿੰਘ ਦੇ ਰਹਿਣ ਵਾਲੇ ਨੌਜਵਾਨ ਗਗਨਦੀਪ ਸਿੰਘ ਦੀ ਹੋਈ ਭੇਦਭਰੇ ਹਾਲਾਤ ਵਿਚ ਮੌਤ ਤੋਂ ਬਾਅਦ ਅੱਜ ਸਵੇਰੇ ਉਸ ਦੇ ਪਿਤਾ ਥਾਣੇਦਾਰ ਜਸਬੀਰ ਸਿੰਘ ਵੱਲੋਂ ਸਰਕਾਰੀ ਰਿਵਾਲਵਰ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਗਈ।
ਮ੍ਰਿਤਕ ਜਸਬੀਰ ਸਿੰਘ ਆਪਣੇ ਪੁੱਤ ਦੀ ਮੌਤ ਦਾ ਦਰਦ ਨਾ ਸਹਾਰ ਦੇ ਹੋਏ ਉਸ ਨੇ ਖੁਦ ਵੀ ਖੁਦਕੁਸ਼ੀ ਕਰ ਲਈ ਹੈ। ਪੁਲਿਸ ਸੂਚਨਾ ਮਿਲਦੇ ਸਾਰ ਹੀ ਮੌਕੇ ਉੱਤੇ ਪਹੁੰਚ ਗਈ। ਪੁਲਿਸ ਵੱਲੋਂ ਮ੍ਰਿਤਕ ਦੇਹ ਨੂੰ ਕਬਜੇ ਵਿੱਚ ਲੈ ਲਿਆ ਹੈ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।