by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਚੰਡੀਗੜ੍ਹ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਥੇ ਇਕ ਮਾਮੇ ਨੇ ਆਪਣੀ ਭਾਣਜੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਹੈ। ਦੋਸ਼ੀ ਮਾਮਾ ਵਾਰਦਾਤ ਨੂੰ ਅੰਜਾਮ ਦੇ ਕੇ ਮੌਕੇ ਤੋਂ ਫਰਾਰ ਹੋ ਗਿਆ। ਇਸ ਵਾਰਦਾਤ ਦੇ ਸਮੇ ਕੁੜੀ ਦਾ ਭਰਾ ਤੇ ਮਾਂ ਘਰ ਵਿੱਚ ਹੀ ਮੌਜੂਦ ਸੀ ਪਰ ਉਨ੍ਹਾਂ ਨੂੰ ਵੀ ਇਸ ਕਤਲ ਬਾਰੇ ਪਤਾ ਨਹੀਂ ਲੱਗਾ ਸੀ। ਜਦੋ ਮਾਂ ਨੇ ਕੁੜੀ ਦੀ ਚੀਕਣ ਦੀ ਆਵਾਜ਼ ਸੁਣੀ ਤਾਂ ਉਸ ਨੇ ਮੌਕੇ ਤੇ ਹੀ ਪੁਲਿਸ ਨੂੰ ਇਸ ਘਟਨਾ ਦੀ ਸੂਚਨਾ ਦਿੱਤੀ। ਖੂਨ ਨਾਲ ਲਹੂ ਲੁਹਾਨ ਕੁੜੀ ਨੂੰ ਨਿੱਜੀ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਸੀ।
ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਸੀ। ਮ੍ਰਿਤਕ ਦੀ ਪਛਾਣ ਅੰਜਲੀ 22 ਸਾਲ ਦੇ ਰੂਪ ਵਿੱਚ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮਾਮ ਝੱਜਰ ਉਸ ਤੇ ਸ਼ੱਕ ਕਰਦਾ ਸੀ। ਜਿਸ ਕਾਰਨ ਉਸ ਨੇ ਅੰਜਲੀ ਦਾ ਕਤਲ ਕਰ ਦਿੱਤਾ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।