by jaskamal
ਨਿਊਜ਼ ਡੈਸਕ ( ਰਿੰਪੀ ਸ਼ਰਮਾ) : ਬਰਨਾਲਾ ਵਿਖੇ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਕੋਠੀ ਅੱਗੇ ਧਰਨਾ ਲਾਇਆ ਗਿਆ। ਪ੍ਰਦਰਸ਼ਨਕਾਰੀ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਤੇ ਸਿੱਖਿਆ ਮੰਤਰੀ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ।
ਪ੍ਰਦਰਸ਼ਨਕਾਰੀ ਬੇਰੁਜ਼ਗਾਰ ਅਧਿਆਪਕਾਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਕੋਲ ਪਾਣੀ ਵਾਲੀ ਟੈਂਕੀ 'ਤੇ ਚੱਲ ਰਹੇ ਪ੍ਰਦਰਸ਼ਨ ਦੌਰਾਨ ਆਏ ਸੀ। ਉਨ੍ਹਾਂ ਵਾਅਦਾ ਕੀਤਾ ਸੀ ਕਿ ਆਪ ਦੀ ਸਰਕਾਰ ਬਣਨ 'ਤੇ ਉਹ ਉਨ੍ਹਾਂ ਦੀ ਮੈਰਿਟ ਲਿਸਟ ਜਾਰੀ ਕਰ ਦੇਣਗੇ।