by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਮਾਡਲ ਟਾਊਨ ਕੋਚਿੰਗ ਸੈਂਟਰ ਦੀ ਪਹਿਲੀ ਮੰਜਿਲ 'ਤੇ ਰਹਿਣ ਵਾਲੀ 17 ਸਾਲਾਂ ਕੁੜੀ ਨੇ ਫਾਹਾ ਲੈ ਕੇ ਆਪਣੀ ਜ਼ਿੰਦਗ਼ੀ ਖ਼ਤਮ ਕਰ ਲਈ। ਇਹ ਸਾਰੀ ਘਟਨਾ ਉੱਥੇ ਲੱਗੇ CCTV ਕੈਮਰਿਆਂ 'ਚ ਕੈਦ ਹੋ ਗਈ। ਮ੍ਰਿਤਕਾ ਦੀ ਪਛਾਣ ਅਮਨਦੀਪ ਕੌਰ ਦੇ ਰੂਪ 'ਚ ਹੋਈ ਹੈ ।ਮ੍ਰਿਤਕਾ ਦੀ ਮਾਤਾ ਜਸਦੀਪ ਨੇ ਦੱਸਿਆ ਕਿ ਉਹ ਪਿਛਲੇ ਕਾਫੀ ਸਾਲਾਂ ਤੋਂ ਸਿਰਦਰਦ ਤੋਂ ਪ੍ਰੇਸ਼ਾਨ ਸੀ। ਜਿਸ ਕਾਰਨ ਉਸ ਨੇ ਖ਼ੁਦਕੁਸ਼ੀ ਕਰ ਲਈ ।ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਨਾਲ ਪਰਿਵਾਰਿਕ ਮੈਬਰਾਂ ਦਾ ਰੋ- ਰੋ ਬੁਰਾ ਹਾਲ ਹੈ ।