ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਿਮਾਚਲ ਪ੍ਰਦੇਸ਼ ਤੋਂ ਰੂਹ ਕੰਬਾਊ ਘਟਨਾ ਸਾਹਮਣੇ ਆ ਰਹੀ ਹੈ, ਜਿੱਥੇ ਜਲੰਧਰ ਦੇ ਰਹਿਣ ਵਾਲੇ 2 ਸਕੇ ਭਰਾਵਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਸੋਲਨ ਜ਼ਿਲ੍ਹਾ ਦੇ ਉਪਮੰਡਲ ਨਾਲਾਗੜ ਕੋਲ ਪੈਂਦੀ ਪ੍ਰੀਤ ਕਾਲੋਨੀ 'ਚ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਦੋਵੇ ਸਕੇ ਭਰਾਵਾਂ ਨੂੰ ਚਾਕੂ ਮਾਰ -ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ। ਮ੍ਰਿਤਕਾਂ ਦੀ ਪਛਾਣ ਵਰੁਣ ਤੇ ਕੁਨਾਲ ਦੇ ਰੂਪ ਵਿੱਚ ਹੋਈ ਹੈ। ਇਹ ਦੋਵੇ ਨਾਲਾਗੜ ਦੇ ਵਾਰਡ ਨੰਬਰ - 2 'ਚ ਕਿਰਾਏ ਦੇ ਮਕਾਨ 'ਚ ਰਹਿੰਦੇ ਸਨ ।
ਜਾਣਕਾਰੀ ਅਨੁਸਾਰ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਵੀ ਜਲੰਧਰ ਦੇ ਹੀ ਰਹਿਣ ਵਾਲੇ ਦੱਸੇ ਜਾ ਰਹੇ ਹਨ । ਇਸ ਕਤਲ ਕਾਂਡ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਜਦੋ ਹਮਲਾਵਰ ਦੋਵੇ ਭਰਾਵਾਂ ਦੇ ਚਾਕੂ ਮਾਰ ਰਹੇ ਸਨ ਤੇ ਲੋਕ ਉਸ ਸਮੇ ਉਥੋਂ ਲੰਘ ਰਹੇ ਸਨ ਪਰ ਕਿਸੇ ਨੇ ਵੀ ਦੋਵਾਂ ਭਰਾਵਾਂ ਨੂੰ ਬਚਾਉਣ ਦੀ ਕੋਸ਼ਿਸ਼ ਨਹੀ ਕੀਤੀ। ਮ੍ਰਿਤਕ ਨੌਜਵਾਨ ਦੇ ਮਾਮੇ ਨੇ ਦੋਸ਼ ਲਗਾਏ ਕਿਹਾ ਕਿ ਨਕੋਦਰ ਦਾ ਗੌਰਵ ਕੁਝ ਦਿਨਾਂ ਤੋਂ ਉਨ੍ਹਾਂ ਨੂੰ ਜਲੰਧਰ ਬੁਲਾ ਰਿਹਾ ਸੀ ਪਰ ਜਦੋ ਉਹ ਨਾ ਆਏ ਤਾਂ ਉਹ ਆਪਣੇ ਦੋਸਤਾਂ ਨਾਲ ਨਾਲਾਗੜ ਚਲ ਗਿਆ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਕਾਤਲਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ।