by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਮਦੰਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਨਾਈ ਦੀ ਦੁਕਾਨ 'ਤੇ ਕੰਮ ਕਰਨ ਵਾਲੇ 2 ਭਰਾਵਾਂ ਦੀ ਛੁੱਟੀ ਹੀ ਉਨ੍ਹਾਂ ਦੀ ਮੌਤ ਬਣ ਗਈ। ਦੱਸਿਆ ਜਾ ਰਿਹਾ ਦੋਵੇ ਬੁੱਢੇ ਦਰਿਆ 'ਚ ਨਹਾਉਣ ਸਮੇ ਡੁੱਬ ਗਏ,ਜਦੋ ਤੱਕ ਉਨ੍ਹਾਂ ਨੂੰ ਬਾਹਰ ਕੱਢਿਆ ਜਾਂਦਾ, ਉਦੋਂ ਤੱਕ ਦੋਵਾਂ ਦੀ ਮੌਤ ਹੋ ਚੁੱਕੀ ਸੀ। ਪਿੰਡ ਵਾਸੀਆਂ ਨੇ ਕਿਹਾ ਕਿ ਦੋਵੇ ਭਰਾਵਾਂ ਨੂੰ ਬਚਾਉਣ ਦੀਆਂ ਕਾਫੀ ਕੋਸ਼ਿਸ਼ਾਂ ਕੀਤੀਆਂ ਗਈਆਂ ਪਰ ਨਹੀ ਬਚਾ ਨਾ ਸਕੇ। ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕਾ ਦੀ ਪਛਾਣ ਗੁਰਮੇਲ 21 ਸਾਲ ਤੇ 17 ਸਾਲ ਸੈਫ਼ੀ ਦੇ ਰੂਪ 'ਚ ਹੋਈ ਹੈ। ਦੋਵੇ ਮੂਲ ਤੋਰ 'ਤੇ ਉਤਰ ਪ੍ਰਦੇਸ਼ ਦੇ ਰਹਿਣ ਵਾਲੇ ਸਨ। ਇਸ ਘਟਨਾ ਨਾਲ ਪਰਿਵਾਰਿਕ ਮੈਬਰਾਂ ਦਾ ਰੋ ਰੋ ਬੁਰਾ ਹਾਲ ਹੈ, ਜਦਕਿ ਪਿੰਡ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ।