by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਰੋਜ਼ਾਨਾ ਹੀ ਨਸ਼ੇ ਕਾਰਨ ਕਈ ਨੌਜਵਾਨਾਂ ਦੀ ਮੌਤਾਂ ਹੋ ਰਹੀਆਂ ਹਨ। ਅਜਿਹਾ ਇੱਕ ਹੋਰ ਮਾਮਲਾ ਗੁਰੂਹਰਸਹਾਏ ਤੋਂ ਸਾਹਮਣੇ ਆਇਆ ਹੈ, ਜਿੱਥੇ ਨਸ਼ੇ ਕਾਰਨ ਅੱਜ ਸਵੇਰੇ 2 ਨੌਜਵਾਨਾਂ ਦੀ ਮੌਤ ਹੋ ਗਈ । ਦੱਸਿਆ ਜਾ ਰਿਹਾ ਪਿੰਡ ਲੈਪੋ ਤੇ ਮੋਹਨ ਕੇ ਉਤਾੜ ਵਿਖੇ ਅੱਜ ਸਵੇਰੇ ਚਿੱਟੇ ਦੀ ਓਵਰਡੋਜ਼ ਕਾਰਨ 2 ਨੌਜਵਾਨਾਂ ਦੀ ਜਾਨ ਚੱਲੀ ਗਈ। ਮ੍ਰਿਤਕਾਂ ਦੀ ਪਛਾਣ ਜਗਦੀਪ ਸਿੰਘ ਤੇ ਬੇਅੰਤ ਸਿੰਘ ਦੇ ਰੂਪ 'ਚ ਹੋਈ ਹੈ। ਮ੍ਰਿਤਕ ਨੌਜਵਾਨ ਜਗਦੀਪ ਸਿੰਘ ਦੇ ਪਰਿਵਾਰਿਕ ਮੈਬਰਾਂ ਦਾ ਰੋ -ਰੋ ਬੁਰਾ ਹਾਲ ਹੈ ਤੇ ਉਹ ਸਰਕਾਰ ਨੂੰ ਅਪੀਲ ਕਰ ਰਹੇ ਹਨ ਕਿ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ । ਉੱਥੇ ਹੀ ਮ੍ਰਿਤਕ ਨੌਜਵਾਨ ਬੇਅੰਤ ਸਿੰਘ ਦੀ ਦੇਰ ਰਾਤ ਨਸ਼ੇ ਦਾ ਟੀਕਾ ਲਾਉਣ ਦੌਰਾਨ ਮੌਤ ਹੋ ਗਈ , ਚਿੱਟੇ ਨਾਲ ਨੌਜਵਾਨ ਦੀ ਮੌਤ ਹੋਣ ਕਾਰਨ ਪਰਿਵਾਰ ਸਦਮੇ 'ਚ ਹੈ ।