by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰਾਜਸਥਾਨ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਬੀਤੀ ਰਾਤ ਕਾਰ ਪਲਟਣ ਨਾਲ 3 ਭਰਾਵਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ 3 ਭਰਾ ਸਕਾਰਪੀਓ ਕਾਰ 'ਚ ਕੰਮ ਖ਼ਤਮ ਕਰਕੇ ਪਿੰਡ ਵਾਪਸ ਜਾ ਰਹੇ ਸਨ ਕਿ ਟਾਇਰ ਫਟਣ ਕਾਰਨ ਕਾਰ ਬੇਕਾਬੂ ਹੋ ਕੇ ਪਲਟ ਗਈ। ਹਾਦਸਾ ਇਨ੍ਹਾਂ ਭਿਆਨਕ ਸੀ ਕਿ 2 ਭਰਾਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਤੀਸਰੇ ਦੀ ਹਸਪਤਾਲ ਇਲਾਜ਼ ਦੌਰਾਨ ਮੌਤ ਹੋ ਗਈ। ਇਨ੍ਹਾਂ 'ਚੋ 1 ਦਾ ਅਗਲੇ ਮਹੀਨੇ ਵਿਆਹ ਹੋਣਾ ਸੀ । ਇਸ ਘਟਨਾ ਨਾਲ ਪਰਿਵਾਰ ਦਾ ਰੋ- ਰੋ ਬੁਰਾ ਹਾਲ ਹੈ । ਮ੍ਰਿਤਕਾਂ 'ਚ 2 ਚਚੇਰੇ ਭਰਾ ਸਨ। ਦੱਸ ਦਈਏ ਕਿ ਮ੍ਰਿਤਕ ਦੇ ਭਰਾਵਾਂ 'ਚੋ ਖੰਗਰ ਸਿੰਘ ਦਾ ਵਿਆਹ 22 ਮਈ ਨੂੰ ਹੋਣਾ ਸੀ। ਬਾਕੀ ਦੋਵੇ ਮ੍ਰਿਤਕਾਂ ਦੀ ਪਛਾਣ ਪ੍ਰੇਮ ਸਿੰਘ ਤੇਸ਼ਿਆਮ ਸਿੰਘ ਦੇ ਰੂਪ 'ਚ ਹੋਈ ਹੈ ।