ਮੰਦਭਾਗੀ ਖ਼ਬਰ : ਕੈਨੇਡਾ ‘ਚ 23 ਸਾਲਾ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਕੈਂਬਰਿਜ ਓਨਟਾਰੀਓ ਵਿੱਚ ਫਿਰੋਜ਼ਪੁਰ ਦੇ ਰਹਿਣ ਵਾਲੇ 23 ਸਾਲਾ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਨਰਿੰਦਰ ਸਿੰਘ ਦੇ ਰੂਪ 'ਚ ਹੋਈ ਹੈ। ਇਸ ਖ਼ਬਰ ਨਾਲ ਪਰਿਵਾਰ ਦਾ ਰੋ -ਰੋ ਬੁਰਾ ਹਾਲ ਹੈ। ਦੱਸਿਆ ਜਾ ਰਿਹਾ ਕਿ ਨਰਿੰਦਰ ਸਿੰਘ ਅੰਤਰਰਾਸ਼ਟਰੀ ਵਿਦਿਆਰਥੀ ਦੇ ਰੂਪ 'ਚ 2019 'ਚ ਕੈਨੇਡਾ ਆਇਆ ਸੀ ਤੇ ਕੁਝ ਮਹੀਨੇ ਪਹਿਲਾਂ ਹੀ ਉਸ ਨੂੰ ਵਰਕ ਪਰਮਿਟ ਮਿਲਿਆ ਸੀ। ਨਰਿੰਦਰ ਸਿੰਘ ਦੇ ਪਿਤਾ ਪੁਲਿਸ ਵਿਭਾਗ 'ਚ ਤਾਇਨਾਤ ਹਨ। ਪਰਿਵਾਰਿਕ ਮੈਬਰਾਂ ਨੇ ਅਪੀਲ ਕੀਤੀ ਹੈ ਕਿ ਜਲਦ ਦੀ ਉਨ੍ਹਾਂ ਦੇ ਪੁੱਤ ਨਰਿੰਦਰ ਸਿੰਘ ਦੀ ਲਾਸ਼ ਨੂੰ ਕੈਨੇਡਾ ਤੋਂ ਭਾਰਤ ਲਿਆਂਦਾ ਜਾਵੇ ।