ਮੰਦਭਾਗੀ ਖ਼ਬਰ : ਬਰਾਤੀਆਂ ਨਾਲ ਭਰੀ ਬੱਸ ਹੋਈ ਹਾਦਸੇ ਦਾ ਸ਼ਿਕਾਰ, 5 ਲੋਕਾਂ ਦੀ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਉੱਤਰ ਪ੍ਰਦੇਸ਼ ਤੋਂ ਮਦੰਭਾਗੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਬਰਾਤੀਆਂ ਨਾਲ ਭਰੀ ਬੱਸ ਇੱਕ ਵਾਹਨ ਨਾਲ ਟਕਰਾਉਣ ਤੋਂ ਬਾਅਦ ਖੱਡ ਵਿੱਚ ਡਿੱਗ ਗਈ। ਜਿਸ ਕਾਰਨ 5 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਕਈ ਲੋਕ ਗੰਭੀਰ ਜਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੀਤੀ ਦਿਨੀਂ ਪਿੰਡ ਮੰਡੇਲਾ ਤੋਂ ਇੱਕ ਬਰਾਤ ਰਾਮਪੁਰਾ ਇਲਾਕੇ ਆਈ ਸੀ। ਇਸ ਦੌਰਾਨ ਜਦੋ ਬੱਸ ਮਧਵਗੜ੍ਹ ਦੇ ਪਿੰਡ ਗੋਪਾਲਪੁਰ ਕੋਲ ਪਹੁੰਚੀ ਤਾਂ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ । ਜਿਸ ਕਾਰਨ ਬੱਸ ਖੱਡ 'ਚ ਡਿੱਗ ਗਈ। ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਜਖ਼ਮੀ ਹੋ ਗਏ । ਮਰਨ ਵਾਲਿਆਂ ਦੀਆਂ ਲਾਸ਼ਾ ਨੂੰ ਪੁਲਿਸ ਟੀਮ ਵਲੋਂ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ।