by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਠਾਨਕੋਟ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਬਿਜਲੀ ਸਪਲਾਈ ਬੰਦੇ ਕੀਤੇ ਬਿਨਾਂ ਪੋਲ 'ਤੇ ਲਾਈਨਮੈਨ ਚੜ੍ਹ ਗਿਆ। ਇਸ ਦੌਰਾਨ ਉਸ ਨੂੰ ਕਰੰਟ ਲੱਗ ਗਿਆ। ਉਸ ਨੂੰ ਗੰਭੀਰ ਹਾਲਤ 'ਚ ਮੌਕੇ 'ਤੇ ਹਸਪਤਾਲ ਲਿਜਾਇਆ ਗਿਆ , ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਮ੍ਰਿਤਕ ਨੌਜਵਾਨ ਦੀ ਪਛਾਣ ਸੁਰਜੀਤ ਕੁਮਾਰ ਵਾਸੀ ਪਿੰਡ ਥਰੀਆਲ ਦੇ ਰੂਪ 'ਚ ਹੋਈ ਹੈ। ਸੁਰਜੀਤ ਕੁਮਾਰ ਦੀ ਮੌਤ ਦੀ ਖ਼ਬਰ ਨਾਲ ਪਰਿਵਾਰਿਕ ਮੈਬਰਾਂ ਦਾ ਰੋ -ਰੋ ਬੁਰਾ ਹਾਲ ਹੈ ,ਜਦਕਿ ਪਿੰਡ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਮ੍ਰਿਤਕ ਦੇ ਭਰਾ ਉਮੇਸ਼ ਸਮੇਤ ਪਿੰਡ ਵਾਸੀਆਂ ਵਲੋਂ ਜੇ. ਈ ਤੇ ਲਾਪ੍ਰਵਾਹੀ ਵਰਤਣ ਦੇ ਦੋਸ਼ ਲਗਾਏ ਜਾ ਰਹੇ ਹਨ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।