by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਰਾੜਾ ਗੁਰੂਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੇ ਨੌਜਵਾਨਾਂ ਦੀ ਬਾਈਕ ਦਰੱਖਤ ਨਾਲ ਟਕਰਾ ਗਈ। ਜਿਸ ਕਾਰਨ 12 ਵੀਂ ਜਮਾਤ ਦੇ ਵਿਦਿਆਰਥੀ ਦੇ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸ ਦੇ 2 ਸਾਥੀ ਗੰਭੀਰ ਜਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ । ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਦੇ ਰੂਪ 'ਚ ਹੋਈ ਹੈ। ਸਕੂਲ ਸਟਾਫ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਕਾਫੀ ਹੁਸ਼ਿਆਰ ਵਿਦਿਆਰਥੀ ਸੀ। ਉਹ ਆਪਣੇ ਪਰਿਵਾਰ ਦਾ ਇਕਲੌਤਾ ਪੁੱਤ ਸੀ, ਉਸਦੀ ਇੱਕ ਛੋਟੀ ਭੈਣ ਵੀ ਹੈ। ਜਖ਼ਮੀ ਨੌਜਵਾਨ ਦਾ ਨਾਮ ਅਮਨਦੀਪ ਦੱਸਿਆ ਜਾ ਰਿਹਾ, ਜਦਕਿ ਦੂਜੇ ਦੀ ਪਛਾਣ ਨਹੀ ਹੋ ਸਕੀ।