by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਟਾਂਡਾ ਤੋਂ ਨਵੇਂ ਸਾਲ 'ਤੇ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ,ਜਿੱਥੇ ਅੱਜ ਸਵੇਰੇ ਹਾਈਵੇ ਤੇ ਭਿਆਨਕ ਸੜਕ ਹਾਦਸੇ ਦੌਰਾਨ ਇੱਕੋ ਪਰਿਵਾਰ ਦੇ 4 ਮੈਬਰ ਜਖ਼ਮੀ ਹੋ ਗਏ ਹਨ। ਦੱਸਿਆ ਜਾ ਰਿਹਾ ਕਿ ਇਹ ਪਰਿਵਾਰ ਗੁਰੂ ਘਰ ਮੱਥਾ ਟੇਕਣ ਲਈ ਜਾ ਰਿਹਾ ਸੀ। ਜਿਸ ਦੌਰਾਨ ਇਹ ਹਾਦਸਾ ਵਾਪਰਿਆ । ਜ਼ਿਕਰਯੋਗ ਹੈ ਕਿ ਇਹ ਹਾਦਸਾ ਉਸ ਸਮੇ ਹੋਇਆ,ਜਦੋ ਨਵੇਂ ਸਾਲ ਤੇ ਗੁਰੂਦੁਆਰਾ ਟਾਹਲੀ ਸਾਹਿਥ ਪਰਿਵਾਰ ਮੱਥਾ ਟੇਕਣ ਲਈ ਕਾਰ ਵਿੱਚ ਜਾ ਰਿਹਾ ਸੀ। ਸੰਘਣੀ ਧੁੰਦ ਕਾਰਨ ਟਰੱਕ ਵਾਲੇ ਦੀ ਲਾਪਰਵਾਹੀ ਨਾਲ ਕਾਰ ਦੀ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉਡ ਗਏ । ਜਖ਼ਮੀਆਂ ਨੂੰ ਮੌਕੇ 'ਤੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।