by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਚੰਗੇ ਭਵਿੱਖ ਲਈ ਕੈਨੇਡਾ ਗਏ 27 ਸਾਲਾ ਭਾਰਤੀ ਨੌਜਵਾਨ ਦੀ ਭੇਦਭਰੇ ਹਾਲਾਤਾਂ 'ਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਦੀ ਸੋਹਾਰਦ ਸ਼ਰਮਾ ਦੇ ਰੂਪ 'ਚ ਹੋਈ ਹੈ, ਜੋ ਕਿ ਅੰਤਰਰਾਸ਼ਟਰੀ ਵਿਦਿਆਰਥੀ ਦੇ ਤੋਰ 'ਤੇ ਕੈਨੇਡਾ ਦੇ ਜਾਰਜੀਅਨ ਕਾਲਜ 'ਚ ਪੜ੍ਹਾਈ ਕਰਨ ਲਈ ਗਿਆ ਸੀ। ਇਸ ਸੂਚਨਾ ਨਾਲ ਸੋਹਾਰਦ ਦੇ ਪਰਿਵਾਰ ਦਾ ਰੋ -ਰੋ ਬੁਰਾ ਹਾਲ ਹੈ ।ਉੱਥੇ ਹੀ ਸੋਹਾਰਦ ਦੀ ਲਾਸ਼ ਨੂੰ ਭਾਰਤ ਭੇਜਣ ਲਈ ਫ਼ੰਡ ਇਕੱਠਾ ਕੀਤਾ ਜਾ ਰਿਹਾ ਹੈ ।