by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਝਬਾਲ ਦੇ ਪਿੰਡ ਗੰਡੀਵਿੰਡ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਛਬੀਲ ਦੀ ਸੇਵਾ ਕਰ ਰਹੇ ਬੱਚੇ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਬਾਬਾ ਹੀਰਾ ਦਾਸ ਜੀ ਦੇ ਗੁਰਦੁਆਰਾ ਸਾਹਿਬ ਵਿਖੇ ਮੇਲਾ ਚੱਲ ਰਿਹਾ ਸੀ। ਇਸ ਦੌਰਾਨ ਗੁਰਦੁਆਰੇ ਬਾਹਰ ਛਬੀਲ 'ਤੇ ਲੋਕਾਂ ਨੂੰ ਠੰਢਾ ਪਾਣੀ ਪਿਆਉਣ ਦੀ ਸੇਵਾ ਕਰ ਰਹੇ 14 ਸਾਲਾਂ ਮਾਸੂਮ ਹਰਮਨ ਸਿੰਘ ਨੂੰ ਪੱਖੇ ਦੀ ਤਾਰ ਤੋਂ ਕਰੰਟ ਲੱਗ ਗਿਆ। ਜਿਸ ਨੂੰ ਇਲਾਜ਼ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ । ਜਾਣਕਾਰੀ ਅਨੁਸਾਰ ਹਰਮਨ ਸਿੰਘ ਮਾਪਿਆਂ ਦਾ ਇਕਲੌਤਾ ਪੁੱਤ ਸੀ । ਇਸ ਘਟਨਾ ਨਾਲ ਪਰਿਵਾਰਿਕ ਮੈਬਰਾਂ ਦਾ ਰੋ -ਰੋ ਬੁਰਾ ਹਾਲ ਹੈ, ਜਦਕਿ ਪਿੰਡ 'ਚ ਸੋਗ ਸੀ ਲਹਿਰ ਦੌੜ ਰਹੀ ਹੈ ।