by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਾਜ਼ਿਲਕਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪਿੰਡ ਅਮਰਪੁਰਾ 'ਚ BSF ਜਵਾਨ ਨੇ ਆਪਣੀ ਪਤਨੀ ਤੋਂ ਪ੍ਰੇਸ਼ਾਨ ਹੋ ਕੇ ਜ਼ਿੰਦਗੀ ਖਤਮ ਕਰ ਲਈ। ਮ੍ਰਿਤਕ ਦੀ ਪਤਨੀ 'ਤੇ ਦੋਸ਼ ਹਨ ਕਿ ਉਹ ਆਪਣੇ ਪਤੀ ਨੂੰ ਮਾਨਸਿਕ ਤੋਰ 'ਤੇ ਪ੍ਰੇਸ਼ਾਨ ਕਰਦੀ ਸੀ । ਦੱਸਿਆ ਜਾ ਰਿਹਾ ਖਰਚੇ ਤੇ ਲੜਾਈ ਨੂੰ ਲੈ ਕੇ ਦੋਵਾਂ ਦਾ ਕੇਸ ਅਦਾਲਤ ਵਿੱਚ ਚੱਲ ਰਿਹਾ ਸੀ। ਮ੍ਰਿਤਕ ਜਵਾਨ ਦੇ ਪਿਤਾ ਦੀ ਸ਼ਿਕਾਇਤ 'ਤੇ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਪਿਤਾ ਨੇ ਦੋਸ਼ ਲਗਾਏ ਕਿ ਸੁਖਚੈਨ ਸਿੰਘ ਆਪਣੀ ਪਤਨੀ ਕਾਰਨ ਕਾਫੀ ਪ੍ਰੇਸ਼ਾਨ ਰਹਿੰਦਾ ਸੀ । ਉਜਾਲਾ ਰਾਣੀ ਉਸ ਨੂੰ ਮਾਨਸਿਕ ਤੋਰ 'ਤੇ ਪ੍ਰੇਸ਼ਾਨ ਕਰਦੀ ਸੀ । ਜਿਸ ਦੇ ਚਲਦੇ ਅੱਜ ਸੁਖਚੈਨ ਸਿੰਘ ਨੇ ਆਪਣੀ ਜ਼ਿੰਦਗੀ ਖ਼ਤਮ ਕਰ ਲਈ। ਮ੍ਰਿਤਕ ਸੁਖਚੈਨ ਸਿੰਘ BSF ਵਿੱਚ ਨੌਕਰੀ ਕਰਦਾ ਸੀ । ਉਸ ਦਾ 2 ਸਾਲ ਪਹਿਲਾਂ ਉਜਾਲਾ ਰਾਣੀ ਨਾਲ ਵਿਆਹ ਹੋਇਆ ਸੀ । ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।